ਮੋਗਾ ਵਿੱਚ ਮਨਾਇਆ ਜਾਵੇਗਾ ਵੈਟਨਰੀ ਇੰਸਪੈਕਟਰ ਡੇਅ - ਬਾਸੀ
ਮੋਗਾ, 15 ਮਾਰਚ 2025 - ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਆਪਣਾ 16 ਵਾਂ ਵੈਟਨਰੀ ਇੰਸਪੈਕਟਰ ਦਿਵਸ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਨੇੜੇ ਬੱਸ ਸਟੈਂਡ ਮੋਗਾ ਵਿਖੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੀ ਪ੍ਰਧਾਨਗੀ ਹੇਠ ਜੋਸ਼ੋ ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ । ਇਸ ਵਿੱਚ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀਆਂ ਮੰਗਾਂ ਤੇ ਮਸਲੇ ਜੋ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਪਏ ਹਨ।
ਉਹਨਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਸਬੰਧ ਵਿੱਚ ਵਿਪਨ ਕੁਮਾਰ ਮਾਨਸਾ, ਗੁਰਦੀਪ ਸਿੰਘ ਛੰਨਾ,ਰਾਜੀਵ ਮਲਹੋਤਰਾ, ਗੁਰਜੀਤ ਸਿੰਘ ਅਤੇ ਪਰਮਜੀਤ ਸਿੰਘ ਸੋਹੀ ਨੇ ਸਮੂੱਚੇ ਕੇਡਰ ਨੂੰ ਭਾਰੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ ।ਤਾਂ ਕਿ ਭਵਿੱਖ ਦੀ ਅਗਲੀ ਰਣਨੀਤੀ ਨੂੰ ਅਮਲੀਜਾਮਾਂ ਪਹਿਨਾਇਆ ਜਾ ਸੱਕੇ।