ਮੁੱਖ ਮੰਤਰੀ ਪੰਜਾਬ ਸੂਬੇ ਦੀ ਮਾੜੀ ਕਾਨੂੰਨ ਵਿਵਸਥਾ ਦੀ ਗੰਭੀਰਤਾ ਨੂੰ ਸਮਝਣ - ਰੱਖੜਾ/ਢੀਂਡਸਾ
* ਸਰਹੱਦੀ ਸੂਬੇ ਵਿੱਚ ਆਏ ਦਿਨ ਹੋ ਰਹੇ ਬੰਬ ਬਲਾਸਟ ਸ਼ੁਭ ਸੰਕੇਤ ਨਹੀਂ
ਚੰਡੀਗੜ੍ਹ, 15 ਮਾਰਚ 2025 - ਸ਼੍ਰੋਮਣੀ ਅਕਾਲੀ ਦਲ ਦੇ ਹਿਤੈਸ਼ੀ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਦੀ ਆਏ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਚਿੰਤਾ ਜਾਹਿਰ ਕਰਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੂੰ ਜਰੂਰੀ ਕਦਮ ਉਠਾਉਣ ਦੀ ਮੰਗ ਕੀਤੀ ਹੈ।
ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਪਿਛਲੇ ਤਿੰਨ ਮਹੀਨਿਆਂ ਵਿਚ ਸਰਹੱਦੀ ਜਿਲ੍ਹਿਆਂ ਵਿੱਚ ਲਗਾਤਾਰ ਹੋਏ ਬੰਬ ਧਮਾਕੇ ਪੰਜਾਬ ਦੀ ਸ਼ਾਂਤੀ ਲਈ ਸ਼ੁਭ ਸੰਕੇਤ ਨਹੀਂ ਹੈ। ਪੰਜਾਬ ਨੇ ਪੂਰੇ ਦੋ ਦਹਾਕੇ ਕਾਲਾ ਦੌਰ ਹੰਢਾਇਆ ਹੈ ਤੇ ਮੁੜ ਕਾਲੇ ਦੌਰ ਵਿਚ ਧੱਕਣ ਦੀ ਸਾਜਿਸ਼ ਹੋ ਰਹੀ ਹੈ। ਮੁੱਖ ਮੰਤਰੀ ਪੰਜਾਬ ਇਹਨਾ ਮਾਮਲਿਆਂ ਦੀ ਜਾਂਚ ਲਈ ਜਰੂਰ ਕਦਮ ਉਠਾਉਣ।
ਜਾਰੀ ਬਿਆਨ ਸਰਦਾਰ ਰੱਖੜਾ ਅਤੇ ਸਰਦਾਰ ਢੀਂਡਸਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਵੀ ਆਪਣੀ ਬਣਦੀ ਜ਼ਿੰਮੇਵਾਰੀ ਸਮਝੇ ਕਿਉ ਕਿ ਪੰਜਾਬ ਸਰਹੱਦੀ ਸੂਬਾ ਹੈ। ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣੀ ਚਾਹੀਦੀ ਦੇਸ਼ ਵਿਰੋਧੀ ਤਾਕਤਾਂ ਨੂੰ ਸਖ਼ਤੀ ਨਾਲ ਨੱਥ ਪਾਉਣੀ ਚਾਹੀਦੀ ਹੈ।