ਸਿਹਤ ਮੰਤਰੀ ਦੇ ਮਾਤਾ ਨਮਿਤ ਪਾਠ ਦੇ ਭੋਗ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ
-ਡਾ: ਗੁਰਪ੍ਰੀਤ ਕੌਰ, ਮੁਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਕੁਲਤਾਰ ਸਿੰਘ ਸੰਧਵਾਂ ਸਮੇਤ ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਦੁੱਖ ਸਾਂਝਾ
ਪਟਿਆਲਾ 15 ਮਾਰਚ 2025 - ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਮਾਤਾ ਸਰਦਾਰਨੀ ਦਲਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਇਤਿਹਾਸਕ ਗੁਰਦੁਆਰਾ ਸ਼੍ਰੀ ਮੋਤੀ ਬਾਗ ਸਾਹਿਬ ਵਿਖੇ ਰੱਖੇ ਗਏ ਪਾਠ ਦੇ ਭੋਗ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਨੇ ਮੁੱਖ ਮੰਤਰੀ ਵੱਲੋਂ ਦੁੱਖ ਸਾਂਝਾ ਕੀਤਾ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਇਕ ਦੁਖ ਭਰਿਆ ਦਿਨ ਹੈ । ਉਹਨਾਂ ਕਿਹਾ ਕਿ ਮਾਤਾ ਦਲਜੀਤ ਕੌਰ ਜੀ ਬਹੁਤ ਮਾਣ ਮਹਿਸੂਸ ਕਰਦੇ ਹੋਣਗੇ ਕਿ ਉਹਨਾਂ ਦਾ ਪੁੱਤਰ ਸਿਹਤ ਮੰਤਰੀ ਵੱਜੋਂ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ ਅਤੇ ਪੰਜਾਬ ਦੀ ਸੇਵਾ ਕਰ ਰਿਹਾ ਹੈ । ਉਹਨਾਂ ਮਾਨ ਪਰਿਵਾਰ ਵੱਲੋਂ ਸ਼ਰਧਾ ਕੇ ਫੁੱਲ ਭੇਂਟ ਕੀਤੇ ।
ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਵੱਲੋਂ ਸ਼ਰਧਾ ਸੁਮਨ ਭੇਂਟ ਕਰਦਿਆਂ ਕਿਹਾ ਕਿ ਮਾਤਾ ਜੀ ਨੇ ਆਪਣੀ ਕੁੱਖ ‘ਚੋਂ ਡਾ: ਬਲਬੀਰ ਵਰਗੇ ਪੁੱਤਰ ਨੂੰ ਜਨਮ ਦਿੱਤਾ ਜੋ ਪੰਜਾਬ ਦੇ ਮਾਪਿਆਂ ਨੂੰ ਆਪਣੇ ਮਾਪੇ ਸਮਝ ਕੇ ਉਹਨਾਂ ਦੀ ਸੇਵਾ ਕਰ ਰਹੇ ਹਨ ਅਤੇ ਉਹਨਾਂ ਦੀ ਸਿਹਤ ਦਾ ਧਿਆਨ ਰੱਖ ਰਹੇ ਹਨ । ਇਸ ਉਪਰੰਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਆਣਾ ਸੀ , ਜੋ ਰੁਝੇਂਵੇ ਕਾਰਨ ਨਹੀ ਪਹੁੰਚ ਸਕੇ । ਉਹਨਾਂ ਨਿਜੀ ਤੌਰ ‘ਤੇ ਸਿਹਤ ਮੰਤਰੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ । ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਉਚੇਚੇ ਤੌਰ ‘ਤੇ ਪਰਿਵਾਰ ਨਾਲ ਦੁੱਖ ਵੰਡਾਉਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਡਾ: ਬਲਬੀਰ ਸਿੰਘ ਨੇ ਸਿਹਤ ਮੰਤਰੀ ਵਜੋਂ ਪੰਜਾਬ ਦੀ ਵਾਗ ਡੋਰ ਨੂੰ ਸਾਂਭ ਕੇ ਰੱਖਿਆ ਹੈ । ਕਿਸਾਨ ਆਗ੍ਵੁ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਯੂਨੀਅਨ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ. ਫ੍ਵੁਲਾ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਸਾਬਕਾ ਹੈਡਗ੍ਰੰਥੀ ਗਿਆਨੀ ਸੁਖਦੇਵ ਸਿੰਘ ਨੇ ਲਿਆ ।
ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁਡੀਆਂ , ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਮੰਤਰੀ ਬਰਿੰਦਰ ਗੋਇਲ,ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ, ਐਮ ਐਲ ਏ ਅਜੀਤ ਪਾਲ ਸਿੰਘ ਕੋਹਲੀ ਐਮ ਐਲ ਏ ਚੇਤਨ ਸਿੰਘ ਜੌੜਾ ਮਾਜਰਾ ਐਮ ਐਲ ਏ ਗੁਰਲਾਲ ਘਨੌਰ, ਡਾ: ਚਰਨਜੀਤ ਸਿੰਘ ਚੰਨੀ , ਹਰਚੰਦ ਸਿੰਘ ਬਰਸਟ , ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ , ਐਮ ਐਲ ਏ ਜਸਵੰਤ ਸਿੰਘ ਗੱਜਣ ਮਾਜਰਾ, , ਐਮ ਐਲ ਏ ਜਮੀਲ ਉਰ ਰਹਿਮਾਨ, ਐਮ ਐਲ ਏ ਗੁਰਦੇਵ ਸਿੰਘ ਦੇਵ ਮਾਨ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ , ਐਮ ਐਲ ਏ ਲਖਵੀਰ ਸਿੰਘ ਰਾਏ , ਐਮ ਐਲ ਏ ਨਰਿੰਦਰ ਕੌਰ ਭਰਾਜ, ਐਮ ਐਲ ਏ ਦਲਜੀਤ ਸਿੰਘ ਗਰੇਵਾਲ, ਚੇਅਰਮੈਨ ਰਣਜੋਧ ਸਿੰਘ ਹੰਡਾਣਾ , ਸਿਹਤ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਐਸ.ਐਸ.ਪੀ ਡਾ: ਨਾਨਕ ਸਿੰਘ , ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ , ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਸੋਨੀਆ ਮਾਨ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਅਤੇ ਕਰਨੈਲ ਸਿੰਘ ਪੰਜੌਲੀ ਨੇ ਸ਼ਿਰਕਤ ਕੀਤੀ ।
ਇਸ ਮੌਕੇ ਬਲਤੇਜ ਪੰਨੂੰ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ , ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਤੇਜਿੰਦਰ ਮਹਿਤਾ ਸ਼ਹਿਰੀ ਪ੍ਰਧਾਨ, ਮੇਘ ਚੰਦ ਸ਼ੇਰ ਮਾਜਰਾ, ਜਰਨੈਲ ਸਿਘ ਮੰਨੂੰ, ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ , ਸਨੀ ਅਹਾਲੂਵਾਲੀਆ, ਚੇਅਰਮੈਨ ਸੁਰਿੰਦਰ ਸ਼ਰਮਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸੰਜੀਵ ਬਿੱਟੂ, ਜੈਯਾ ਇੰਦਰ ਕੌਰ , ਕਬੀਰ ਦਾਸ , ਵਿਸ਼ਨੂੰ ਸ਼ਰਮਾ, ਕਰਨੈਲ ਸਿੰਘ ਪੰਜੌਲੀ ਅਨਿਲ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਸ਼ਿਰਕਤ ਕੀਤੀ । ਅੰਤ ਵਿੱਚ ਪਰਿਵਾਰਿਕ ਮੈਂਬਰਾਂ ਡਾ: ਬਲਬੀਰ ਸਿੰਘ , ਡਾ: ਰੁਪਿੰਦਰ ਸੈਣੀ ਅਤੇ ਰਾਹੁਲ ਇੰਦਰ ਸਿੰਘ ਸੈਣੀ ਨੇ ਦੁੱਖ ਦੀ ਘੜੀ ਵਿੱਚ ਪਹੁੰਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ।