ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ 'ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
ਅਸ਼ੋਕ ਵਰਮਾ
ਬਠਿੰਡਾ, 15 ਮਾਰਚ 2025 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਸਥਾਪਿਤ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ 'ਤੇ ਰੋਕ ਲਗਾਈ ਹੈ।ਜਾਰੀ ਹੁਕਮ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ (ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ) ਨੌਵੀ ਅਤੇ ਗਿਆਰਵੀਂ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਤਹਿਸੀਲ ਪੱਧਰ 'ਤੇ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਨੌਵੀ ਲਈ 16 ਮਾਰਚ 2025 ਅਤੇ ਗਿਆਰਵੀਂ ਲਈ ਮਿਤੀ 6 ਅਪ੍ਰੈਲ 2025 ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ 'ਤੇ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।
ਹੁਕਮ ਮੁਤਾਬਿਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਨ੍ਹਾਂ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।ਇਹ ਹੁਕਮ 16 ਮਾਰਚ 2025 ਅਤੇ 6 ਅਪ੍ਰੈਲ 2025 ਲਈ ਲਾਗੂ ਹੋਵੇਗਾ।