R.P.I.(ਅੰਬੇਡਕਰ) ਦੇ ਆਗੂਆਂ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਐਸ.ਸੀ.ਕਮਿਸ਼ਨ ਦਾ ਚੇਅਰਮੈਨ ਬਣਨ 'ਤੇ ਵਧਾਈ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 15 ਮਾਰਚ 2025 - ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਜਸਵੀਰ ਸਿੰਘ ਗੜ੍ਹੀ ਨੂੰ ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਬਣਾਇਆ ਗਿਆ। ਉਨ੍ਹਾਂ ਨੂੰ ਇਸ ਕਮਿਸ਼ਨ ਦਾ ਚੇਅਰਮੈਨ ਬਣਨ 'ਤੇ ਵੱਖ-ਵੱਖ ਆਗੂਆਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ।
ਇਸ ਦੌਰਾਨ ਰਿਪਬਲਿਕਨ ਪਾਰਟੀ ਆੱਫ਼ ਇੰਡੀਆ (ਅੰਬੇਡਕਰ) ਦੀ ਚੰਡੀਗੜ੍ਹ ਤੇ ਪੰਜਾਬ ਦੀ ਇੰਚਾਰਜ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਐਸ.ਸੀ.ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਦਿਲੀ ਮੁਬਾਰਕ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
R.P.I.(ਅੰਬੇਡਕਰ) ਦੀ ਇਸ ਸੀਨੀਅਰ ਆਗੂ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਕਿਹਾ ਕਿ ਅਨੂਸੂਚਿਤ ਜਾਤੀ ਦੇ ਲੋਕਾਂ ਨੂੰ ਨਵੇਂ ਬਣੇ ਚੇਅਰਮੈਨ ਵੱਲੋਂ ਸਮੇਂ ਸਿਰ ਇਨਸਾਨ ਮਿਲਣ ਦੀ ਉਮੀਦ ਕੀਤੀ ਜਾ ਸਕਦੀ ਹੈ। ਗਰੀਬ ਸਮਾਜ (ਦਲਿਤ ਸਮਾਜ) ਦੇ ਲੋਕਾਂ ਨੂੰ ਇਨਸਾਫ਼ ਮਿਲਣ ਦੀ ਉਮੀਦ/ਆਸ ਐਸ.ਸੀ. ਕਮਿਸ਼ਨ ਪਾਸੋਂ ਹੁੰਦੀ ਹੈ। ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਰਾਜਨੀਤੀ ਤੋਂ ਪਰ੍ਹੇ ਹੱਟ ਕੇ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਚੇਅਰਮੈਨ ਬਣਨ 'ਤੇ ਤਹਿ-ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਗਈਆਂ ਹਨ।
ਇਸ ਮੌਕੇ ਮੈਡਮ ਸੁਦੇਸ਼ ਕੁਮਾਰੀ ਮੰਗੋਤਰਾ ਨਾਲ ਡਾਕਟਰ ਜਸਪਾਲ ਸਿੰਘ ਸੱਭਰਵਾਲ, ਮੈਡਮ ਬਲਜੀਤ ਸੀਮਾ ਜਲੰਧਰ (ਦੋਵੇਂ ਸੂਬਾ ਕੋਰ ਕਮੇਟੀ ਮੈਂਬਰ) , ਸ੍ਰੀਮਤੀ ਮਮਤਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਅਤੇ ਮੀਤ ਪ੍ਰਧਾਨ ਸ੍ਰੀਮਤੀ ਮਧੂ ਰਾਣੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।