ਕੇਜਰੀਵਾਲ ਵੱਲੋਂ ਲਕਸ਼ਮੀਕਾਂਤਾ ਚਾਵਲਾ ਅਤੇ ਡਾ. ਨਿੱਝਰ ਨਾਲ ਮੁਲਾਕਾਤ
ਅੰਮ੍ਰਿਤਸਰ, 16 ਮਾਰਚ, 2025: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਹੁਸ਼ਿਆਰਪੁਰ ਦੇ ਯੋਗਾ ਕੇਂਦਰ ਵਿੱਚ ਵਿਪਾਸਨਾ ਦੀ ਸਮਾਪਤੀ ਤੋਂ ਬਾਅਦ, ਕੇਜਰੀਵਾਲ ਅੰਮ੍ਰਿਤਸਰ ਵਿੱਚ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਨਿਵਾਸ ਸਥਾਨ 'ਤੇ ਪਹੁੰਚੇ। ਇੱਥੇ ਕੁਝ ਸਮਾਂ ਠਹਿਰਣ ਮਗਰੋਂ ਉਹ ਲਕਸ਼ਮੀਕਾਂਤਾ ਚਾਵਲਾ ਦੇ ਨਿਵਾਸ ਸਥਾਨ 'ਤੇ ਪਹੁੰਚੇ ਅਤੇ ਅੱਧੇ ਘੰਟੇ ਲਈ ਰਸਮੀ ਗੱਲਬਾਤ ਕੀਤੀ। ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਸਨ।
ਦੱਸ ਦਈਏ ਕਿ ਅੱਜ ਕੇਜਰੀਵਾਲ ਅੰਮ੍ਰਿਤਸਰ ਵਿੱਚ ਹੀ ਰਹਿਣਗੇ। ਉਹ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਅਤੇ ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ। ਦੱਸਿਆ ਜਾ ਰਿਹਾ ਹੈ ਕਿ ਉਹ ਪਾਰਟੀ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ।