ਬਿਕਰਮ ਸਿੰਘ ਮਜੀਠੀਆ ਐਸ ਆਈ ਟੀ ਅੱਗੇ ਹੋਏ ਪੇਸ਼
ਬਾਬੂਸ਼ਾਹੀ ਨੈਟਵਰਕ
ਪਟਿਆਲਾ, 17 ਮਾਰਚ, 2025: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਇਥੇ ਵਿਸ਼ੇਸ ਜਾਂਚ ਟੀਮ (ਐਸ ਆਈ ਟੀ) ਅੱਗੇ ਪੇਸ਼ ਹੋਏ। ਸੁਪਰੀਮ ਕੋਰਟ ਨੇ ਉਹਨਾਂ ਨੂੰ 17 ਮਾਰਚ ਨੂੰ ਸਵੇਰੇ 11.00 ਵਜੇ ਐਸ ਆਈ ਟੀ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਮੌਕੇ ਉਹਨਾਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।