ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਨੇ ਦਿੱਤਾ ਪੰਜਾਬ ਸਰਕਾਰ ਅਤੇ ਗਵਰਨਰ ਨੂੰ ਮੰਗ ਪੱਤਰ
ਪਟਿਆਲਾ, 17 ਮਾਰਚ 2025 - ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੋਰਚੇ ਦੀ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਕੀਤੇ ਫੈਸਲੇ ਅਨੁਸਾਰ ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਗਵਰਨਰ ਪੰਜਾਬ ਸਰਕਾਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿੱਤੀ ਹਾਲਤ ਸੁਧਾਰਨ ਲਈ ਮੰਗ ਪੱਤਰ ਦੇਣ ਲਈ ਫੈਸਲਾ ਕੀਤਾ ਸੀ। ਇਸ ਫੈਸਲੇ ਨੂੰ ਪੂਰ ਚਾੜ੍ਹਦੇ ਹੋਏ ਅੱਜ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਮੁੱਖ ਮੰਤਰੀ ਅਤੇ ਮਾਨਯੋਗ ਗਵਰਨਰ ਪੰਜਾਬ ਸਰਕਾਰ ਨੂੰ ਯੂਨੀਵਰਸਿਟੀ ਦੀ ਗਰਾਂਟ ਵਿੱਚ 6% ਦਾ ਵਾਧਾ ਅਤੇ ਕਰਜ਼ੇ ਦੀ ਮੁਕੰਮਲ ਤੌਰ ਤੇ ਮੁਆਫੀ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ।
ਇਹ ਮੰਗ ਪੱਤਰ ਨੂੰ ਪੰਜਾਬੀ ਯੂਨੀਵਰਸਿਟੀ ਦੀਆਂ ਸਾਰੀਆਂ ਧਿਰਾਂ ਜਿਸ ਵਿੱਚ ਅਧਿਆਪਕ, ਕਰਮਚਾਰੀ ,ਵਿਦਿਆਰਥੀ ਅਤੇ ਪੈਨਸ਼ਨਾਂ ਵੱਲੋਂ ਸਾਂਝੇ ਤੌਰ ਤੇ ਦਿੱਤਾ ਗਿਆ।ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਬਜਟ ਸੈਸ਼ਨ ਵਿੱਚ 6% ਗਰਾਂਟ ਦਾ ਵਾਧਾ ਅਤੇ ਮੁਕੰਮਲ ਕਰਜਾ ਮਾਫੀ ਦੀ ਮੰਗ ਪੂਰੀ ਕੀਤੀ ਜਾਵੇ ਤਾਂ ਜੋ ਯੂਨੀਵਰਸਿਟੀ ਦਾ ਅਕਾਦਮਿਕ ਅਤੇ ਪ੍ਰਬੰਧਕ ਮਾਹੌਲ ਨੂੰ ਉਸਾਰੂ ਬਣਾਇਆ ਜਾ ਸਕੇ ਅਤੇ ਕਰਮਚਾਰੀਆਂ ਵਿਦਿਆਰਥੀਆਂ ਦੀਆਂ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ।