ਕੈਬਨਿਟ ਮੰਤਰੀ ਧਾਲੀਵਾਲ ਅਤੇ ਈ:ਟੀ:ਓ ਦੀ ਹਾਜਰੀ ਵਿੱਚ ਸ੍ਰ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਆਹੁਦਾ
ਅੰਮ੍ਰਿਤਸਰ, 17 ਮਾਰਚ 2025 - ਨਵੇਂ ਨਿਯੁਕਤ ਹੋਏ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰ ਕਰਮਜੀਤ ਸਿੰਘ ਰਿੰਟੂ ਨੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰ ਹਰਭਜਨ ਸਿੰਘ ਈ:ਟੀ:ਓ ਦੀ ਹਾਜਰੀ ਵਿੱਚ ਆਪਣਾ ਆਹੁੱਦਾ ਸੰਭਾਲਿਆ। ਇਸ ਮੌਕੇ ਦੋਵੇਂ ਕੈਬਨਿਟ ਮੰਤਰੀਆਂ ਨੇ ਸ੍ਰ ਰਿੰਟੂ ਨੂੰ ਕੁਰਸੀ ਤੇ ਬਿਠਾਇਆ ਅਤੇ ਵਧਾਈ ਦਿੰਦਿਆਂ ਕਿਹਾ ਕਿ ਸ੍ਰ ਰਿੰਟੂ ਆਪਣੀ ਮਿਹਨਤ ਅਤੇ ਸੂਝਬੂਝ ਨਾਲ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਹੋਰ ਤੇਜੀ ਲਿਆਉਣਗੇ ਅਤੇ ਇਸ ਦੇ ਕੰਮਾਂ ਨੂੰ ਪਾਰਦਰਸ਼ੀ ਬਣਾਉਣਗੇ। ਇਸ ਮੌਕੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਡਾ: ਜਸਬੀਰ ਸਿੰਘ ਸੰਧੂ, ਸ੍ਰੀਮਤੀ ਜੀਵਨਜੋਤ ਕੌਰ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਕੌਂਸਲਰ ਸ੍ਰੀ ਵਿੱਕੀ ਦੱਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਵਰਕਰ ਹਾਜਰ ਸਨ।
ਰਿੰਟੂ ਨੇ ਕਿਹਾ ਕਿ ਸਰਕਾਰ ਦੁਆਰਾ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਉਥੇ ਹਾਜਰ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਂਲ ਨਗਰ ਸੁਧਾਰ ਟਰੱਸਟ ਦਾ ਕੰਮਕਾਜ ਕਰਨਗੇ ਅਤੇ ਪੂਰੇ ਕੰਮਾਂ ਨੂੰ ਪਾਰਦਰਸੀ ਢੰਗ ਨਾਲ ਲਾਗੂ ਕੀਤਾ ਜਾਵੇਗਾ।