← ਪਿਛੇ ਪਰਤੋ
ਸੁਖਬੀਰ ਸਿੰਘ ਬਾਦਲ ਜਾਣਗੇ ਹਰਜਿੰਦਰ ਸਿੰਘ ਧਾਮੀ ਦੇ ਘਰ ਬਾਬੂਸ਼ਾਹੀ ਨੈਟਵਰਕ ਹੁਸ਼ਿਆਰਪੁਰ, 18 ਮਾਰਚ, 2025: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਹਰਜਿੰਦਰ ਸਿੰਘ ਧਾਮੀ ਦੇ ਘਰ ਜਾਣਗੇ। ਉਹ ਸਵੇਰੇ 11.30 ਵਜੇ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚਣਗੇ। ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਸੀ ਤੇ ਧਾਮੀ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨੂੰ ਮੁੜ ਤੋਂ ਪ੍ਰਧਾਨ ਵਜੋਂ ਕਾਰਜਸ਼ੀਲ ਹੋਣ ਦੀ ਅਪੀਲ ਕੀਤੀ ਸੀ।
Total Responses : 182