ਬੰਧਨ ਬੈਂਕ ਰੂਪਨਗਰ ਬ੍ਰਾਂਚ ਦੇ 2 ਸਾਲ ਪੂਰੇ ਹੋਣ 'ਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਖੂਨਦਾਨ ਕੈਂਪ ਲਗਾਇਆ ਗਿਆ
- ਖੂਨਦਾਨ ਕੈਂਪ ਵਿੱਚ 41 ਯੂਨਿਟ ਖੂਨ ਦਾਨ ਕੀਤਾ ਗਿਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 18 ਮਾਰਚ 2025 : ਬੰਧਨ ਬੈਂਕ ਰੂਪਨਗਰ ਬ੍ਰਾਂਚ ਦੇ ਦੋ ਸਾਲ ਪੂਰੇ ਹੋਣ ਦੇ ਸ਼ੁਭ ਮੌਕੇ 'ਤੇ ਬੈਂਕ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਖੂਨਦਾਨ ਕੈਂਪ ਦੇ ਨਾਲ-ਨਾਲ ਅੱਖਾਂ ਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਬੰਧਨ ਬੈਂਕ ਦੇ ਸ਼ਾਖਾ ਮੁਖੀ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵੱਲੋਂ ਖੂਨਦਾਨ ਕੈਂਪ ਸ਼ੁਰੂ ਕੀਤਾ ਗਿਆ। ਇਸ ਕੈਂਪ ਵਿੱਚ 41 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਇਸ ਮੌਕੇ ਹਾਜ਼ਰ ਨੈਣਾ ਜੀਵਨ ਜੋਤੀ ਕਲੱਬ ਵੱਲੋਂ ਅੱਖਾਂ ਦਾਨ ਸਬੰਧੀ ਜਾਗਰੂਕਤਾ ਫੈਲਾਈ ਗਈ, ਜਿਸ ਤੋਂ ਪ੍ਰੇਰਿਤ ਹੋ ਕੇ 10 ਵਿਅਕਤੀਆਂ ਨੇ ਫਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ।
ਇਸ ਪ੍ਰੋਗਰਾਮ ਵਿੱਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਬੰਧਨ ਬੈਂਕ ਦੇ ਸ਼ਾਖਾ ਮੁਖੀ ਵਿਕਰਮਜੀਤ ਸਿੰਘ ਸਮੇਤ ਸਚਿਨ ਜੈਨ, ਅਮਿਤ ਕੁਮਾਰ, ਵਿਕਾਸ ਕੁਮਾਰ, ਰੋਹਿਤ ਸੈਣੀ, ਰਿਤਿਕਾ ਸੈਣੀ, ਖਿਆਤੀ ਜੈਨ, ਜਨਰਲ ਸਿੰਘ, ਹਰਿੰਦਰ ਕੁਮਾਰ, ਮਮਤਾ ਖੁੱਲਰ ਨੇ ਆਏ ਹੋਏ ਸਾਰੇ ਗਾਹਕਾਂ ਅਤੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਮਹਿਮਾਨਾਂ ਅਤੇ ਖੂਨਦਾਨੀਆਂ ਨੂੰ ਬੂਟੇ ਦੇ ਕੇ ਵਾਤਾਵਰਨ ਨੂੰ ਬਚਾਉਣ ਦਾ ਉਪਰਾਲਾ ਕੀਤਾ ਗਿਆ।