ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵਿਖੇ ਮੈਗਾ ਰੋਜ਼ਗਾਰ ਮੇਲਾ 20 ਮਾਰਚ ਵੀਰਵਾਰ ਨੂੰ
ਅਸ਼ੋਕ ਵਰਮਾ
ਬਠਿੰਡਾ, 18 ਮਾਰਚ 2025 : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵਿਖੇ 20 ਮਾਰਚ 2025 ਨੂੰ ਮੈਗਾ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ।
ਇਸ ਦੌਰਾਨ ਕੈਪਟਨ ਲਖਵਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੈਗਾ ਰੋਜਗਾਰ ਮੇਲੇ ’ਚ ਨੈਸ਼ਨਲ ਤੇ ਇੰਟਰਨੈਸ਼ਨਲ ਲੈਵਲ ਦੀਆਂ ਕੰਪਨੀਆਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੁਆਰਾ ਬੇਰੋਜਗਾਰ ਯੋਗ ਨੌਜਵਾਨਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੈਗਾ ਰੋਜਗਾਰ ਮੇਲੇ ਵਿੱਚ 10ਵੀਂ ਤੇ 12ਵੀਂ ਪਾਸ ਬੇਰੋਜਗਾਰ ਨੌਜਵਾਨ ਹਿੱਸਾ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੌਜਵਾਨ ਮੋਬਾਇਲ ਨੰਬਰ 93167-13000, 94641-52013, 94638-31615 ’ਤੇ ਸੰਪਰਕ ਕਰ ਸਕਦੇ ਹਨ।