ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਵੱਲੋਂ ਡਿਪਟੀ ਮੇਅਰ ਪ੍ਰਿੰਸ ਜੌਹਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੁਖਮਿੰਦਰ ਭੰਗੂ
ਲੁਧਿਆਣਾ 18 ਮਾਰਚ 2025 - ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਡਿਪਟੀ ਮੇਅਰ ਪ੍ਰਿੰਸ ਜੌਹਰ ਦੇ ਪਿਤਾ, ਸਵਰਗੀ ਰਾਜ ਕੁਮਾਰ ਜੌਹਰ ਜੀ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਅੱਜ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਮੇਰੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸੀਨੀਅਰ ਡਿਪਟੀ ਮੇਅਰ ਰਕੇਸ਼ ਪਰਾਸ਼ਰ ਵੀ ਮੌਜੂਦ ਸਨ।