ਯੁੱਧ ਨਸ਼ਿਆ ਵਿਰੁੱਧ' : ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਕਰਕੇ ਕੀਤੇ ਨਸੀਲੇ ਪਦਾਰਥ ਬਰਾਮਦ
ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ : SSP
ਸੰਜੀਵ ਜਿੰਦਲ
ਮਾਨਸਾ, 19 ਮਾਰਚ 2025 : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਸਖਤ ਨੀਤੀ ਅਪਣਾਈ ਗਈ ਹੈ।
ਜਿਸ ਦੇ ਤਹਿਤ ਅੱਜ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ
ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਡਰੱਗ ਹੋਟਸਪੋਟ ਏਰੀਆ ( ਖਾਸ ਕਰਕੇ (ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ ) ਨੂੰ ਘੇਰਾਬੰਦੀ ਕਰਕੇ PIAS ਐਪ ਅਤੇ ਸਨੈਫਰ DOG ਦੀ ਮੱਦਦ ਨਾਲ ਨਾਕਾਬੰਦੀ ਕਰਕੇ ਸਰਚ ਕੀਤੀ ਗਈ ।ਇਸ ਦੌਰਾਨ 10 ਪੁਲਿਸ ਪਾਰਟੀਆ ਜਿੰਨਾ ਵਿਚ 1 ਐਸ.ਪੀ, 4 ਡੀ.ਐਸ.ਪੀ, 12 ਮੁੱਖ ਅਫਸਰ,
ਇੰਚਾਰਜ CIA ਸਟਾਫ ਮਾਨਸਾ ਦੇ ਕੁੱਲ 327 ਪੁਲਿਸ ਕਰਮਚਾਰੀ ਸ਼ਾਮਿਲ ਸਨ ।
ਉਨਾਂ ਦੱਸਿਆ ਕਿ 15 ਹੋਟਸਪੋਟ ਏਰੀਆ ਦੀ ਸਰਚ ਕਰਕੇ ਸੱਕੀ
ਵਿਅਕਤੀਆ ਅਤੇ ਸੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੋਰਾਨ 8 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ ਅਤੇ BNSH ਤਹਿਤ 06 ਮੁਕੱਦਮੇ ਦਰਜ ਕਰਕੇ 21 ਗ੍ਰਾਮ ਹੈਰੋਇਨ, 310 ਨਸ਼ੀਲੀਆ ਗੋਲੀਆ, 100 ਕੈਪਸੂਲ ਸਿਗਨੇਚਰ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਗ੍ਰਿਫਤਾਰ ਕੀਤੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦਾ ਪਤਾ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ।
SSP ਮਾਨਸਾ ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ
ਨੋਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ
ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।