ਬੁਲਡੋਜ਼ਰ ਕਾਰਵਾਈ 'ਤੇ ਹਰਭਜਨ ਸਿੰਘ ਦਾ ਯੂ-ਟਰਨ ਪੜ੍ਹੋ ਵੇਰਵਾ
ਚੰਡੀਗੜ੍ਹ, 19 ਮਾਰਚ 2025 - ਬੁਲਡੋਜ਼ਰ ਕਾਰਵਾਈ 'ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ MP ਹਰਭਜਨ ਸਿੰਘ ਨੇ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਹੁਣ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਸਹੀ ਦੱਸਿਆ ਹੈ, "ਉਨ੍ਹਾਂ ਕਿਹਾ ਕਿ, "ਮੈਂ ਇਹ ਗੱਲ ਬਿਲਕੁਲ ਸਪੱਸ਼ਟ ਕਰ ਦੇਵਾਂ। ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੀ ਅਜੇਹੀ ਪਹਿਲੀ ਸਰਕਾਰ ਹੈ ਜੋ ਨਸ਼ਿਆਂ ਦੇ ਤਸਕਰਾਂ ਵਿਰੁੱਧ ਇੰਨੀ ਸਖ਼ਤ ਕਾਰਵਾਈ ਕਰ ਰਹੀ ਹੈ। ਮੈਂ ਪੰਜਾਬ ਪੁਲਿਸ ਅਤੇ ਸਰਕਾਰ ਦੇ ਪੂਰੇ ਸਮਰਥਨ ਵਿੱਚ ਹਾਂ। ਅੰਤ ਵਿੱਚ ਸਾਡੇ ਕੋਲ ਇੱਕ ਅਜਿਹੀ ਸਰਕਾਰ ਹੈ ਜੋ ਨਸ਼ਿਆਂ ਦੇ ਖਾਤਮੇ ਲਈ ਗੰਭੀਰ ਹੈ ਅਤੇ ਸੁਨੇਹਾ ਸਪੱਸ਼ਟ ਹੈ। ਇਕੱਠੇ ਮਿਲ ਕੇ ਅਸੀਂ ਨਸ਼ਿਆਂ ਵਿਰੁੱਧ ਇਹ ਜੰਗ ਜਿੱਤਾਂਗੇ। ਆਓ ਆਪਣੇ ਮਹਾਨ ਸੂਬੇ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਮੁਕਤ ਬਣਾਈਏ।"
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਸਬੰਧੀ ਪਾਰਟੀ ਦੀ ਵਿਚਾਰਧਾਰਾ ਤੋਂ ਵੱਖਰਾ ਬਿਆਨ ਦਿੱਤਾ ਸੀ। ਹਰਭਜਨ ਸਿੰਘ ਨੇ ਕਿਹਾ ਸੀ ਕਿ, “ਜੇਕਰ ਕੋਈ ਨਸ਼ੇ ਵੇਚਦਾ ਹੈ, ਤਾਂ ਉਸਦਾ ਘਰ ਢਾਹ ਦਿੱਤਾ ਜਾਂਦਾ ਹੈ। ਮੈਂ ਇਸ ਦੇ ਹੱਕ ਵਿੱਚ ਨਹੀਂ ਹਾਂ। ਕੋਸ਼ਿਸ਼ ਇਹ ਹੋਣੀ ਚਾਹੀਦੀ ਹੈ ਕਿ ਜੇਕਰ ਕਿਸੇ ਨੇ ਘਰ ਬਣਾਇਆ ਹੈ ਤਾਂ ਉਸਨੂੰ ਉਸ ਘਰ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ। ਘਰ ਢਾਹੁਣਾ ਇੱਕ ਚੰਗਾ ਵਿਕਲਪ ਨਹੀਂ ਹੈ। ਇਸ ਦੀ ਥਾਂ ਹੋਰ ਹੱਲ ਲਾਭ ਚਾਹੀਦਾ ਹੈ। ਨਹੀਂ ਪਤਾ ਕਿ ਕਿਸੇ ਨੇ ਘਰ ਕਿਵੇਂ ਬਣਾਇਆ ਹੋਵੇਗਾ।”