ਵੱਡੀ ਖ਼ਬਰ: ਮੋਹਾਲੀ 'ਚ ਪੁਲਿਸ ਨੇ ਡੱਲੇਵਾਲ-ਪੰਧੇਰ ਸਮੇਤ ਹੋਰ ਆਗੂਆਂ ਨੂੰ ਹਿਰਾਸਤ 'ਚ ਲਿਆ (ਵੀਡੀਓ ਵੀ ਦੇਖੋ)
ਮੋਹਾਲੀ, 19 ਮਾਰਚ 2025 - ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂਆਂ ‘ਤੇ ਪੰਜਾਬ ਪੁਲਿਸ ਨੇ ਐਕਸ਼ਨ ਲਿਆ ਹੈ। ਮੋਹਾਲੀ 'ਚ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ ਹੋਰ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/507837198829482
ਜਿਵੇਂ ਹੀ ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਮੋਰਚੇ ਨੂੰ ਜਾ ਰਹੇ ਸਨ, ਇਸ ਦੌਰਾਨ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦੱਸ ਦਈਏ ਕਿ ਜਿੰਨੇ ਵੀ ਕਿਸਾਨ ਲੀਡਰਾਂ ਨੇ ਕੇਂਦਰ ਨਾਲ ਮੀਟਿੰਗ 'ਚ ਹਿੱਸਾ ਲਿਆ ਸੀ, ਉਨ੍ਹਾਂ ਸਾਰਿਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ।