ਪੰਜਾਬ ਮਹਿਲਾ ਕਮਿਸ਼ਨ ਵੱਲੋਂ 20 ਮਾਰਚ ਨੂੰ ਲੁਧਿਆਣਾ ਵਿਖੇ ਲੋਕ ਅਦਾਲਤ ਦੌਰਾਨ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਜਾਵੇਗਾ ਨਿਪਟਾਰਾ
ਚੰਡੀਗੜ੍ਹ, 19 ਮਾਰਚ 2025 - ਔਰਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਨ੍ਹਾਂ ਲਈ ਨਿਆਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ. ਦੇ ਨਾਲ 20 ਮਾਰਚ ਨੂੰ 10:30 ਵਜੇ ਪੁਲਿਸ ਲਾਈਨ, ਲੁਧਿਆਣਾ ਵਿਖੇ ਲੋਕ ਅਦਾਲਤ ਲਗਾਈ ਜਾਵੇਗੀ।
ਇਸ ਲੋਕ ਅਦਾਲਤ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸਮੱਸਿਆ ਦਾ ਸਾਹਮਣਾ ਕਰਨ ਵਾਲੀਆਂ ਔਰਤਾਂ ਆਪਣੀ ਸ਼ਿਕਾਇਤ ਦੇ ਨਿਪਟਾਰੇ ਲਈ ਸਿੱਧੇ ਤੌਰ 'ਤੇ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਸਪੈਸ਼ਲ ਡੀਜੀਪੀ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਨਾਲ ਸੰਪਰਕ ਕਰ ਸਕਦੀਆਂ ਹਨ।
ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਦੇ ਜਲਦ ਹੱਲ ਲਈ ਇੱਕ ਮੰਚ ਪ੍ਰਦਾਨ ਕਰਨਾ ਹੈ। ਪੁਲਿਸ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੌਜੂਦ ਰਹਿਣਗੇ।