← ਪਿਛੇ ਪਰਤੋ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ
ਅਸ਼ੋਕ ਵਰਮਾ
ਚੰਡੀਗੜ੍ਹ,19 ਮਾਰਚ 2025:ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਅੱਜ਼ ਕਿਸਾਨ ਆਗਆਂ ਨੂੰ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ ਤੇ ਪੁਲਿਸ ਵੱਲੋਂ ਗਿਰਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਗਿਰਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਗੱਲਬਾਤ ਲਈ ਬੁਲਾ ਕੇ ਬਾਅਦ ਵਿੱਚ ਗਿਰਫ਼ਤਾਰ ਕਰਨਾ ਕਿਸੇ ਵੀ ਜਮਹੂਰੀ ਕਾਇਦੇ ਕਾਨੂੰਨ ਅਧੀਨ ਨਹੀਂ ਆਉਂਦਾ। ਉਹਨਾਂ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਨੂੰ ਨੰਗੀ ਚਿੱਟੀ ਤਾਨਾਸ਼ਾਹੀ ਕਰਾਰ ਦਿੰਦਿਆਂ ਆਖਿਆ ਕਿ ਇਹ ਹਕੀਕਤ ਇੱਕ ਵਾਰ ਫਿਰ ਜੱਗ ਜ਼ਾਹਰ ਹੋ ਗਈ ਹੈ ਕਿ ਆਪ ਅਤੇ ਬੀ ਜੇ ਪੀ ਸਰਕਾਰ ਪੂਰੀ ਤਰ੍ਹਾਂ ਇੱਕਮਿੱਕ ਹਨ।
Total Responses : 182