ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਨੂੰ ਖੋਲ੍ਹਣ ਦੀ ਕਾਰਵਾਈ ਸ਼ੁਰੂ
ਖਨੌਰੀ, 19 ਮਾਰਚ 2025 - ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਨੂੰ ਖੋਲ੍ਹਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਮੌਜੂਦ ਕਿਸਾਨਾਂ ਨੂੰ ਹਿਰਾਸਤ 'ਚ ਲੈ ਕੇ ਬਾਰਡਰ ਖੋਲਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੜੇ ਹੀ ਸ਼ਾਂਤਮਈ ਤਰੀਕੇ ਨਾਲ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਉਨ੍ਹਾਂ ਨੂੰ ਸਰਕਾਰ ਵੱਲੋਂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।