← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਬੁਖਲਾਹਟ ਦੀ ਨਿਸ਼ਾਨੀ : ਸੁਖਜਿੰਦਰ ਸਿੰਘ ਰੰਧਾਵਾ ਮਹਾਜਨ ਗੁਰਦਾਸਪੁਰ : ਅੱਜ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਸਰਦਾਰ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਸਮੇਤ ਅਨੇਕਾਂ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰਿਆਂ ਤੇ ਕਿਸਾਨਾਂ ਤੇ ਜ਼ੁਲਮ ਕਰ ਰਿਹਾ ਹੈ। ਸਗੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਥਾਣਿਆਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਂਤਮਈ ਤਰੀਕੇ ਨਾਲ ਸੰਭੂ ਅਤੇ ਖਨੌਰੀ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਹ ਕਾਰਵਾਈ ਪੰਜਾਬ ਵਿੱਚ ਹਰ ਰੋਜ਼ ਹੋ ਰਹੇ ਕਤਲ,ਬੰਬ ਧਮਾਕੇ, ਘਰਾਂ ਤੇ ਹੋ ਰਹੇ ਗਰਨੇਡ ਹਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤੀ ਕਾਰਵਾਈ ਦਾ ਨਤੀਜਾ ਹੈ ਇਸ ਕਾਰਵਾਈ ਦੌਰਾਨ ਰਾਤ ਦੇ ਹਨੇਰੇ ਵਿੱਚ ਸੰਭੂ ਅਤੇ ਖਨੌਰੀ ਮੋਰਚਿਆਂ ਵਿੱਚ ਡਟੀਆਂ ਬੀਬੀਆਂ ਅਤੇ ਉਨ੍ਹਾਂ ਨਾਲ ਗਏ ਛੋਟੇ ਛੋਟੇ ਬੱਚਿਆਂ ਤੱਕ ਨੂੰ ਨਹੀਂ ਬਖਸ਼ਿਆ ਗਿਆ । ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰਾਂ ਕਿਸਾਨਾਂ ਦੇ ਨਾਲ ਖੜੀ ਹੈ ਤੇ ਉਨ੍ਹਾਂ ਉਪਰ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਦਾ ਡੱਟ ਕੇ ਵਿਰੋਧ ਕਰੇਗੀ ਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕਿ ਉਨ੍ਹਾਂ ਦਾ ਸਾਥ ਦੇਵੇਗੀ ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇ ਜੋ ਭਗਵੰਤ ਮਾਨ ਸਰਕਾਰ ਦੇ ਪੱਤਣ ਦੀ ਨਿਸ਼ਾਨੀ ਹੈ । ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹਵਾਲੇ ਨਾਲ ਉਨ੍ਹਾਂ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ
Total Responses : 182