‘ਯੁੱਧ ਨਸ਼ਿਆਂ ਵਿਰੁਧ’ ਜਾਗਰੂਕਤਾ ਮੁਹਿੰਮ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਡਾ.ਜਮੀਲ ਉਰ ਰਹਿਮਾਨ ਰਹਿਮਾਨ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ,20 ਮਾਰਚ 2025 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਬਹੁ-ਪੜਾਵੀ 'ਯੁੱਧ ਨਸ਼ਿਆਂ ਵਿਰੁਧ' ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਉਨ੍ਹਾਂ ਆਮ ਲੋਕਾਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ ਹੁਣ ਇਕ ਲੋਕ ਲਹਿਰ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮੁਹਿੰਮ ਨੂੰ ਦਿੱਤੇ ਸਹਿਯੋਗ ਸਦਕਾ ਪਿਛਲੇ 17 ਦਿਨਾਂ ਅੰਦਰ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ ਤਸਕਰ ਜੇਲ੍ਹਾਂ ਵਿੱਚ ਪਹੁੰਚਾਏ ਗਏ ਹਨ ਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਆਮ ਲੋਕਾਂ ਅਤੇ ਸਰਪੰਚਾਂ ਪੰਚਾਂ/ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾਉਣ ਲਈ ਮੁਫ਼ਤ 'ਚ ਮਿਲਦੇ ਕਿਸੇ ਵੀ ਪ੍ਰਕਾਰ ਦੇ ਮਿੱਠੇ ਜਹਿਰ ਤੋਂ ਬਚਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਇਸ ਦੇ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈਆਂ ਦਾ ਲੋਕਾਂ ਨੂੰ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸਾਡੇ ਨੌਜਵਾਨ ਇਸ ਮਿੱਠੇ ਜ਼ਹਿਰ ਦੀ ਲੱਤ ਤੋਂ ਬਚ ਸਕਣ।