ਸੂਬਾ ਸਰਕਾਰ ਕਿਸਾਨਾਂ ਦੇ ਹੱਕ 'ਚ ਨਹੀਂ- ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ
ਬਲਜੀਤ ਸਿੰਘ
ਤਰਨ ਤਾਰਨ : ਖਨੌਰੀ ਅਤੇ ਸ਼ੰਭੂ ਬਾਰਡਰ ਤੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਦੇ ਕੈਬਨਟ ਮੰਤਰੀ ਅਤੇ ਪੱਟੀ ਹਲਕੇ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਵੱਲੋਂ ਬੀਤੇ ਦਿਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਕੇ ਬਿਆਨ ਦਿੱਤਾ ਸੀ ਕਿ ਪੰਜਾਬ ਸਰਕਾਰ ਅਤੇ ਉਹ ਆਪ ਖੁਦ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਉਹ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਲਈ ਤਿਆਰ ਹਨ ।
ਜਿਸ ਦੇ ਉੱਪਰ ਟਵਾਰ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਰਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕਿਹਾ ਕਿ ਪੰਜਾਬ ਦੇ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਸਿਰਫ ਲੋਕਾਂ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਕੇ ਆਪਣੀ ਵਾਹ ਵਾਹ ਖੱਟਣ ਲਈ ਡਰਾਮਾ ਕਰ ਰਿਹਾ ਹੈ ।
ਉਹਨਾਂ ਕਿਹਾ ਕਿ ਜੇ ਵਾਕੇ ਹੀ ਲਾਲਜੀਤ ਸਿੰਘ ਭੁੱਲਰ ਦੇਸ਼ ਦੇ ਕਿਸਾਨਾਂ ਨਾਲ ਖੜਾ ਹੈ ਤਾਂ ਉਹ ਆਪਣਾ ਅਸਤੀਫਾ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਕਿਉਂਕਿ ਜਿਸ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਵਿਹਾਰ ਕੀਤਾ ਹੈ ਉਹ ਔਰੰਗਜ਼ੇਬ ਵਾਲਾ ਵਿਹਾਰ ਹੈ ਉਹਨਾਂ ਕਿਹਾ ਕਿ ਤੇਰਾ ਮਹੀਨੇ ਅੰਦੋਲਨ ਚੱਲਿਆ ਸੀ ਅਤੇ ਸਿਰੇ ਤੇ ਅੰਦੋਲਨ ਸੀ ਜਿਸ ਦੌਰਾਨ ਕੇਂਦਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਸੀ ਪਰ ਐਨ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਅੰਦੋਲਨ ਦਾ ਵੱਡਾ ਨੁਕਸਾਨ ਕੀਤਾ ਹੈ ਜੋ ਦੇਸ਼ ਦੇ ਕਿਸਾਨ ਕਦੇ ਬਰਦਾਸ਼ਤ ਨਹੀਂ ਕਰਨਗੇ।
ਉੱਥੇ ਹੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਰਟ ਬੁੱਢਾ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਇਹ ਸਾਫ ਕੀਤਾ ਕਿ ਲਾਲਜੀਤ ਸਿੰਘ ਭੁੱਲਰ ਦਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਰਟ ਬਡਾਨਰ ਕੋਈ ਸਬੰਧ ਨਹੀਂ ਹੈ ਅਤੇ ਜਦ ਇਹ ਜਥੇਬੰਦੀ ਨਾਲ ਜੁੜਿਆ ਸੀ ਉਹ ਆਪਣੇ ਲਾਲਚ ਦੀ ਖਾਤਰ ਜੁੜਿਆ ਸੀ ਨਾ ਕਿ ਕਿਸਾਨਾਂ ਦੇ ਹੱਕਾਂ ਲਈ