ਕਾਰ ਦਾ ਸੰਤੁਲਨ ਵਿਗੜਨ ਕਾਰਨ ਪਲਟੀਆਂ ਖਾਂਦੀ ਕਾਰ ਜਾ ਡਿੱਗੀ ਖੇਤਾਂ ਵਿੱਚ
ਰੋਹਿਤ ਗੁਪਤਾ
ਗੁਰਦਾਸਪੁਰ , 21ਮਾਰਚ 2025 :
ਇਕ ਟੈਕਸੀ (ਕਾਰ) ਰਾਹੀਂ ਸਵਾਰ ਹੋ ਕੇ ਪਠਾਨਕੋਟ ਤੋਂ ਅੰਮ੍ਰਿਤਸਰ ਦਵਾਈ ਲੈਣ ਲਈ ਜਾ ਰਹੇ ਪਰਿਵਾਰ ਨਾਲ ਦੀਨਾਨਗਰ ਦੇ ਬਾਈਪਾਸ ਨੇੜੇ ਅਚਾਨਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ ।ਕਾਰ ਪਲਟੀਆਂ ਖਾਂਦੀ ਹੋਈ ਸੜਕ ਤੋਂ ਹੇਠਾਂ ਖੇਤਾਂ ਵਿੱਚ ਉਤਰ ਗਈ ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ । ਹਾਲਾਂਕਿ ਕਾਰ ਵਿੱਚ ਸਵਾਰ ਡਰਾਈਵਰ ਇੱਕੋ ਪਰਿਵਾਰ ਦੇ ਤਿੰਨ ਪਰਿਵਾਰਕ ਮੈਂਬਰਾਂ ਵਿੱਚੋਂ ਪਰਿਵਾਰ ਦੀ ਸਿਰਫ ਲੜਕੀ ਦੇਹੀ ਜਖਮੀ ਹੋਣ ਦੀ ਖਬਰ ਹੈ । ਗੱਡੀ ਵਿੱਚ ਇੱਕ ਬਜ਼ੁਰਗ ਅਤੇ ਇੱਕ ਔਰਤ ਸਮੇਤ ਇੱਕ ਲੜਕੀ ਸਵਾਰ ਸੀ। ਜ਼ਖ਼ਮੀ ਲੜਕੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਉਧਰ ਦੀਨਾਨਗਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।