ਆਕਸੀਜਨ ਸਿਲੰਡਰ ਫੱਟਣ ਕਾਰਨ ਵੱਡਾ ਹਾਦਸਾ, ਇੱਕ ਦੀ ਮੌਤ, ਤਿੰਨ ਗੰਭੀਰ ਫੱਟੜ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 21 ਮਾਰਚ 2025: ਰੋਪੜ ਸ਼ਹਿਰ ਦੇ ਆਈ.ਟੀ. ਆਈ ਨੇੜੇ ਸਦਾਵਰਤ ਵਿਖੇ ਇੱਕ ਸਪੇਅਰ ਪਾਰਟੀ ਤੇ ਸਕਰੈਪ ਦੀ ਦੁਕਾਨ ਵਿੱਚ ਅਚਾਨਕ ਆਕਸੀਜਨ ਦਾ ਸਿਲੰਡਰ ਫੱਟਣ ਕਾਰਨ ਵੱਡਾ ਹਾਦਸਾ ਵਾਪਰਨ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਅਤੇ ਤਿੰਨ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਾਦ ਦੁਪਹਿਰ 4 ਵਜੇ ਦੇ ਕਰੀਬ ਸਪੇਅਰ ਪਾਰਟ ਤੇ ਸਕਰੈਪ ਦੀ ਦੁਕਾਨ ਵਿੱਚ ਅਚਾਨਕ ਵੱਡਾ ਧਮਾਕਾ ਹੋਣ ਕਾਰਨ ਹਾਦਸਾ ਵਾਪਰ ਗਿਆ। ਮੌਕੇ ਤੇ ਰਾਹਤ ਕਾਰਜ ਕਰਦਿਆਂ ਜ਼ਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਰੋਪੜ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਮੌਕੇ ਤੇ ਪੁਲਿਸ ਵੱਲੋਂ ਘਟਨਾ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।