ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ: ਕਰੀਬ 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਤਰਨ ਤਾਰਨ, 22 ਮਾਰਚ 2025 - ਤਰਨ ਤਾਰਨ ਦੇ ਪਿੰਡ ਦੇਉ ਦੇ ਕੈਨੇਡਾ ਵਿਚ ਗਏ ਨੌਜਵਾਨ ਰੁਪਿੰਦਰ ਸਿੰਘ ਦੀ ਬੀਤੀ ਰਾਤ ਹਾਰਟ ਅਟੈਕ ਨਾਲ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿਚ ਹੈ।
ਇਸ ਮੌਕੇ ਰੁਪਿੰਦਰ ਸਿੰਘ ਦੀ ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਗਿਆ, ਜਿੱਥੇ ਉਸਨੂੰ ਕੰਮ ਵੀ ਨਹੀਂ ਮਿਲ ਰਿਹਾ ਅਤੇ ਕੁਝ ਦਿਨ ਪਹਿਲਾਂ ਹੀ ਉਸਨੂੰ ਕੰਮ ਮਿਲਿਆ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਕਿ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰਕੇ ਉਸਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਰੁਪਿੰਦਰ ਸਿੰਘ 5 ਸਾਲ ਦੀ ਲੜਕੀ ਹੈ ਜਿਸਦੇ ਸਿਰ ਤੋਂ ਪਿਤਾ ਨਾ ਸਾਇਆ ਉੱਠ ਗਿਆ। ਪਰਿਵਾਰ ਨੇ ਸਰਬਤ ਦਾ ਭਲਾ ਟਰੱਸਟ ਅਤੇ ਪੰਜਾਬ ਸਰਕਾਰ ਕੋਲੋ ਮੰਗ ਕੀਤੀ ਕਿ ਜੋ ਪਰਿਵਾਰ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇ।
ਇਸ ਮੌਕੇ ਪਿਤਾ ਸਰਦੂਲ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣਾ ਸਭ ਕੁਝ ਵੇਚ ਉਸਨੂੰ ਵਿਦੇਸ਼ ਭੇਜਿਆ ਸੀ ਜਿਥੇ ਰੁਪਿੰਦਰ ਸਿੰਘ ਦੀ ਮੌਤ ਹੋ ਗਏ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਮੰਗ ਕੀਤੀ ਸੀ।