ਯੂਨੀਵਰਸਲ ਗਰੁੱਪ 'ਚ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ
ਮਲਕੀਤ ਸਿੰਘ ਮਲਕਪੁਰ
ਲਾਲੜੂ 22 ਮਾਰਚ 2025: ਯੂਨੀਵਰਸਲ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ (ਯੂਆਈਐਮਟੀ) ਵਿੱਚ "ਉਦਮਤਾ ਵਿਕਾਸ ਪ੍ਰੋਗਰਾਮ" 'ਤੇ ਇੱਕ ਰੋਜਾ ਸੈਮੀਨਾਰ ਕਰਵਾਇਆ ਗਿਆ,ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਰਾਜ ਆਹੁਜਾ, ਸੀਈਓ, ਸਟਾਰ ਐਪ ਸੋਲਿਊਸ਼ਨਜ਼ ਇਨਕੌਰਪੋਰੇਟਿਡ ਕੈਨੇਡਾ ਸਮੇਤ ਪੂਰੀ ਟੀਮ ਨੇ ਭਾਗ ਲਿਆ। ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਅਤੇ ਕਾਰਜਕਾਰੀ ਨਿਰਦੇਸ਼ਕ ਕੰਵਲਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਗੁਲਦਸਤਾ ਦੇ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਸ਼੍ਰੀ ਆਹੁਜਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਦਮਤਾ ਦੇ ਵੱਖ-ਵੱਖ ਪਹਿਲੂਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਦੱਸਿਆ ਕਿ ਉਹ ਆਪਣੀ ਜਿੰਦਗੀ ਵਿੱਚ ਕਿਸ ਤਰ੍ਹਾਂ ਵੱਖ-ਵੱਖ ਮੌਕੇ ਸਹੀ ਤਰੀਕੇ ਨਾਲ ਉਪਯੋਗ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਦਮਤਾ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸਹੀ ਦਿਸ਼ਾ ਵਿੱਚ ਮਿਹਨਤ ਅਤੇ ਇੱਕ ਮਜ਼ਬੂਤ ਮਾਨਸਿਕਤਾ ਬਹੁਤ ਜ਼ਰੂਰੀ ਹੈ। ਇਸ ਤੋਂ ਬਾਅਦ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਮੌਜੂਦ ਲੋਕਾਂ ਨੇ ਪ੍ਰਸ਼ਨਾਵਲੀ ਭਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸੈਸ਼ਨ ਵਿੱਚ ਉਦਮਤਾ ਦੇ ਵੱਖ-ਵੱਖ ਪਹਿਲੂਆਂ 'ਤੇ ਗਹਿਨ ਚਰਚਾ ਕੀਤੀ ਗਈ। ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰੋਗਰਾਮ ਦੇ ਮਹੱਤਵਪੂਰਨ ਪਲ ਵਿੱਚ ਯੂਨੀਵਰਸਲ ਸਮੂਹ ਅਤੇ ਸਟਾਰ ਐਪ ਸੋਲਿਊਸ਼ਨਜ਼ ਦੇ ਵਿਚਕਾਰ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਗਏ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਗੁਰਪ੍ਰੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।