ਵਿਧਾਇਕ ਸ਼ੈਰੀ ਕਲਸੀ ਤੇ ਚੇਅਰਮੈਨ ਰਮਨ ਬਹਿਲ ਨੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ, 23 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਸਰਕਾਰੀ ਕਾਲਜ ਗੁਰਦਾਸਪੁਰ ਦੀ ਕ੍ਰਿਕੇਟ ਗਰਾਉਂਡ ਵਿਖੇ ਗੁਰਦਾਸਪੁਰ ਡਿਸਟ੍ਰਿਕਟ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਕ੍ਰਿਕੇਟ ਮੈਦਾਨ ਦੇ ਕਰਵਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਾਜੀਵ ਸ਼ਰਮਾ, ਇੰਮਪਰੂਵਮੈਂਟ ਟਰੱਸਟ ਬਟਾਲਾ ਦੇ ਚੇਅਰਮੈਨ ਯਸ਼ਪਾਲ ਚੋਹਾਨ, ਮਾਰਕੀਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਹਿਤਾ, ਚੇਅਰਮੈਨ ਆਈ.ਟੀ.ਆਈ. ਸੁਖਜਿੰਦਰ ਸਿੰਘ ਰਜਿੰਦਰਾ ਹਾਜ਼ਰ ਸਨ। ਗੁਰਦਾਸਪੁਰ ਡਿਸਟ੍ਰਿਕਟ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਕ੍ਰਿਕੇਟ ਮੈਦਾਨ ਵਿੱਚ ਬੀ.ਸੀ.ਸੀ.ਆਈ. ਲੈਵਲ ਦੀਆਂ ਪਿੱਚਾਂ, ਖਿਡਾਰੀਆਂ ਦੇ ਬੈਠਣ ਲਈ ਕਮਰੇ, ਖਾਣ ਪੀਣ ਦੇ ਸਟੈਂਡ ਅਤੇ ਪੂਰੀ ਗਰਾਉਂਡ ਦਾ ਬਾਹਰੀ ਵਿਕਾਸ ਦੇ ਕੰਮਾਂ ਲਈ ਗੁਰਦਾਸਪੁਰ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਵੱਲੋਂ ਇੱਕ ਵਿਸ਼ੇਸ਼ ਪਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ।
ਇਸ ਮੌਕੇ ਆਪਣੇ ਸੰਬੋਧਨ ਵਿਚ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਗੁਰਦਾਸਪੁਰ ਕ੍ਰਿਕੇਟ ਨੂੰ ਬੁਲੰਦੀਆਂ `ਤੇ ਪਹੁੰਚਾਉਣ ਲਈ ਜੀਡੀਸੀਏ ਦੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਜੀਡੀਸੀਏ ਵੱਲੋਂ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਲੈ ਜਾਣ ਲਈ ਜੀਡੀਸੀਏ ਵੱਲੋਂ ਜੋ ਨਵੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਪ੍ਰਤੀ ਜੋ ਲੋੜਾਂ ਹੋਣਗੀਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜੀਡੀਸੀਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਕ੍ਰਿਕੇਟ ਦੀ ਖੇਡ ਨੂੰ ਉਤਸ਼ਾਹਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿਖੇ ਕ੍ਰਿਕੇਟ ਖੇਡ ਲਈ ਜੋ ਵੀ ਬੁਨਿਆਦੀ ਢਾਂਚਾ ਜਾਂ ਲੋੜਾਂ ਹਨ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਉਹ ਖੇਡ ਮੰਤਰੀ ਅਤੇ ਮੁੱਖ ਮੰਤਰੀ ਕੋਲ ਪਹੁੰਚ ਕਰਨਗੇ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਖਿਡਾਰੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਜੀਡੀਸੀਏ ਦੇ ਜਨਰਲ ਸਕੱਤਰ ਮਨਜੀਤ ਸਿੰਘ ਵੱਲੋਂ ਗੁਰਦਾਸਪੁਰ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਦਾ ਉਲੇਖ ਕੀਤਾ ਗਿਆ। ਗੁਰਦਾਸਪੁਰ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਵੱਲੋਂ ਚੇਅਰਮੈਨ ਬਲਦੇਵ ਸਿੰਘ ਬੁੱਟਰ, ਪ੍ਰਧਾਨ ਜੈ ਸ਼ਿਵ, ਵਿਪਿਨ ਪੁਰੀ, ਰਮਨ ਸੈਣੀ, ਕਮਲਜੀਤ ਸਿੰਘ ਲਾਲੀ, ਅੱੈਸ.ਕੇ. ਸੰਦੀਪ, ਸੰਜੀਵ ਸਰਪਾਲ, ਚੀਫ ਪ੍ਰਿੰਸੀਪਲ ਆਫਿਸਰ ਜੀਡੀਸੀਏ ਵਿਸ਼ਾਲ ਮੈਂਡੀ, ਕੋਚ ਸਾਹਿਬਾਨ ਜੋਬਨਜੀਤ ਸਿੰਘ, ਸਿੰਕਦਰ ਨਾਹਰ, ਗੌਰਵ ਸਭਰਵਾਲ, ਵਿਨੋਦ ਸ਼ਰਮਾ, ਚੰਦਰ ਸ਼ੇਖਰ, ਪਰਤੇਸ਼ ਸ਼ਰਮਾ ਅਤੇ ਸੀਨੀਅਰ ਕੋਚ ਰਾਕੇਸ ਮਾਰਸ਼ਲ ਹਾਜ਼ਰ ਸਨ।