← ਪਿਛੇ ਪਰਤੋ
ਸੰਗਰੂਰ ਦੇ 15 ਸਰਪੰਚਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 24 ਮਾਰਚ, 2025: ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਹਲਕੇ ਦੇ 15 ਸਰਪੰਚਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਆਪਣੇ ਮਸਲਿਆਂ ਤੋਂ ਜਾਣੂ ਕਰਵਾਇਆ। ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਇਹਨਾਂ ਸਰਪੰਚਾਂ ਨੇ ਕਿਹਾ ਕਿ ਉਹਨਾਂ ਨੂੰ ਮੁੱਖ ਮੰਤਰੀ ਸੈਣੀ ਨਾਲ ਮਿਲ ਕੇ ਬਹੁਤ ਖੁਸ਼ੀ ਹੋਈ ਹੈ। ਮੁੱਖ ਮੰਤਰੀ ਨੇ ਸਾਡੀ ਗੱਲ ਬਹੁਤ ਗੌਰ ਨਾਲ ਸੁਣੀ ਅਤੇ ਸਾਡੇ ਮਸਲੇ ਹੱਲ ਕਰਨ ਦਾ ਭਰੋਸਾ ਦੁਆਇਆ। ਉਹਨਾਂ ਕਿਹਾ ਕਿ ਸਾਡੇ ਪੰਜਾਬ ਦੇ ਮੁੱਖ ਮੰਤਰੀ ਕੋਲ ਤਾਂ ਸਾਨੂੰ ਮਿਲਣ ਦਾ ਸਮਾਂ ਹੀ ਨਹੀਂ ਹੈ। ਵਾਰ-ਵਾਰ ਸਮਾਂ ਮੰਗਣ ’ਤੇ ਵੀ ਉਹ ਸਮਾਂ ਨਹੀਂ ਦਿੰਦੇ ਜਦੋਂ ਕਿ ਮੁੱਖ ਮੰਤਰੀ ਸੈਣੀ ਨੇ ਸਾਨੂੰ ਸਮਾਂ ਵੀ ਦਿੱਤਾ ਤੇ ਸਾਡੀ ਗੱਲ ਵੀ ਗੌਰ ਨਾਲ ਸੁਣੀ।
Total Responses : 182