ਕਿਸਾਨ ਆਗੂ ਡੱਲੇਵਾਲ ਮਾਮਲੇ 'ਤੇ ਹਾਈਕੋਰਟ ਨੇ ਸੁਣਾਇਆ ਆਹ ਫ਼ੈਸਲਾ- ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 24 ਮਾਰਚ 2025– ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ, ਜਿਸ ਵਿੱਚ ਕਿਹਾ ਗਿਆ ਕਿ ਜਗਜੀਤ ਸਿੰਘ ਡੱਲੇਵਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਦੇ ਹਨ।
ਇਸ ਦੇ ਨਾਲ ਹੀ ਐਸਐਸਪੀ ਨਾਨਕ ਵੱਲੋਂ ਇੱਕ ਹਲਫ਼ਨਾਮਾ ਦਾਇਰ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਉਨ੍ਹਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਗਲੀ ਸੁਣਵਾਈ 26 ਤਰੀਕ ਨੂੰ ਹੋਵੇਗੀ।