ਵੱਡੀ ਖ਼ਬਰ: ਕਿਸਾਨਾਂ ਨੂੰ ਰਿਹਾਅ ਕਰਨ ਬਾਰੇ IG ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ
ਚੰਡੀਗੜ੍ਹ, 24 ਮਾਰਚ 2025- ਸ਼ੰਭੂ ਅਤੇ ਖ਼ਨੌਰੀ ਬਾਰਡਰ ਤੋਂ ਮੋਰਚਾ ਖ਼ਤਮ ਕਰਵਾਉਣ ਤੋਂ ਬਾਅਦ ਹੁਣ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੀ ਰਿਹਾਈ ਤੇ ਆਈਜੀ ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਰੀਬ 800 ਕਿਸਾਨਾਂ ਨੁੰ ਪਹਿਲਾਂ ਰਿਹਾਅ ਕੀਤਾ ਜਾ ਚੁੱਕਿਆ ਹੈ, ਜਦੋਂਕਿ 450 ਦੇ ਕਰੀਬ ਕਿਸਾਨਾਂ ਨੂੰ ਅੱਜ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰਿਹਾਅ ਹੋਣ ਵਾਲਿਆਂ ਵਿੱਚ 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਵੀ ਸ਼ਾਮਲ ਹਨ। ਆਈਜੀ ਗਿੱਲ ਨੇ ਕਿਹਾ ਕਿ ਪੁਲਿਸ ਨੇ ਇੱਕ ਹੈਲਲਾਈਨ ਨੰਬਰ ਵੀ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 90713-00002 'ਤੇ ਕਿਸਾਨ ਸਮਾਨ ਦੀ ਸ਼ਿਕਾਇਤ ਕਰ ਸਕਦੇ ਹਨ।