ਭ੍ਰਿਸ਼ਟਾਚਾਰ ਰੋਕਣ ਦਾ ਯਤਨ! ਪੰਜਾਬ 'ਚ ਕਰੀਬ 200 ਮੁਨਸ਼ੀਆਂ ਦਾ ਤਬਾਦਲਾ
ਚੰਡੀਗੜ੍ਹ, 24 ਮਾਰਚ 2025 – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਤਵਾਰ ਨੂੰ ਦੱਸਿਆ ਕਿ ਰਾਜ ‘ਚ ਭ੍ਰਿਸ਼ਟਾਚਾਰ ਰੋਕਣ ਦੇ ਯਤਨਾਂ ਤਹਿਤ 191 ਐੱਮ.ਐੱਚ.ਸੀ.ਜ਼ (ਮੁੰਸ਼ੀਆਂ) ਦੀ ਤਬਦੀਲੀ ਕੀਤੀ ਗਈ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਇਹ ਮੁੰਸ਼ੀ ਪਿਛਲੇ ਦੋ ਸਾਲਾਂ ਤੋਂ ਇਕੋ ਥਾਣੇ ‘ਚ ਤਾਇਨਾਤ ਸਨ। ਰਾਜ ਸਰਕਾਰ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹਰ ਦੋ ਸਾਲਾਂ ਤੋਂ ਬਾਅਦ ਪੁਲਿਸ ਕਰਮਚਾਰੀਆਂ ਦੀ ਤਬਦੀਲੀ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ, "ਇਹ ਕਦਮ ਪੁਲਿਸ ਅਧਿਕਾਰੀਆਂ ਅਤੇ ਅਪਰਾਧੀਆਂ ਦੀ ਸਾਂਝ ਨੂੰ ਤੋੜਨ ਲਈ ਉਠਾਇਆ ਗਿਆ ਹੈ." ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਸੁਨਿਸ਼ਚਿਤ ਕਰਨ ਲਈ ਅਜਿਹੇ ਪ੍ਰਸ਼ਾਸਨਿਕ ਫੈਸਲੇ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ ਹੈ।