ਚੰਡੀਗੜ੍ਹ ਪਹੁੰਚੇ ਮਨੀਸ਼ ਸਿਸੋਦੀਆ, ਪੰਜਾਬ ਇੰਚਾਰਜ ਬਣਨ ਤੋਂ ਬਾਅਦ ਪਹਿਲੀ ਮੀਟਿੰਗ, ਕਿਹਾ- ਰਾਕੇਟ ਸਪੀਡ ਨਾਲ ਹੋਵੇਗਾ ਵਿਕਾਸ
ਚੰਡੀਗੜ੍ਹ, 24 ਮਾਰਚ 2025 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪਾਰਟੀ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਦੇ ਵਿਕਾਸ ਅਤੇ ਪਾਰਟੀ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਹੋਈ। ਮਨੀਸ਼ ਸਿਸੋਦੀਆ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਵਿੱਚ ਵਿਕਾਸ ਦੇ ਕੰਮ ਰਾਕੇਟ ਸਪੀਡ ਨਾਲ ਕੀਤੇ ਜਾਣਗੇ ਅਤੇ ਸੂਬੇ ਦੀ ਤਰੱਕੀ ਨੂੰ ਨਵੀਂ ਉਚਾਈ 'ਤੇ ਲਿਜਾਇਆ ਜਾਵੇਗਾ।