ਕਰਨਲ ਬਾਠ ਮਾਮਲਾ: ਪੁਲਿਸ ਅਤੇ ਆਰਮੀ ਵਿਚਾਲੇ ਕਈ ਮੁੱਦਿਆਂ 'ਤੇ ਸਹਿਮਤੀ, ਆਰਮੀ ਕੇਸ ਨੂੰ ਅੰਤ ਤੱਕ ਲੈ ਕੇ ਜਾਵੇਗੀ
ਚੰਡੀਗੜ੍ਹ: ਕਰਨਲ ਬਾਠ ਮਾਮਲੇ 'ਤੇ ਅੱਜ ਪੰਜਾਬ ਪੁਲਿਸ ਅਤੇ ਆਰਮੀ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਦੋਵਾਂ ਧਿਰਾਂ ਵਿਚਾਲੇ ਕਈ ਮੁੱਦਿਆਂ 'ਤੇ ਸਹਿਮਤੀ ਬਣੀ।
ਆਰਮੀ ਦਾ ਵੱਡਾ ਬਿਆਨ:
ਇਸ ਦੌਰਾਨ, ਆਰਮੀ ਦੇ ਸੀਨੀਅਰ ਅਧਿਕਾਰੀ ਨੇ ਸਾਫ਼ ਕੀਤਾ ਕਿ ਆਰਮੀ ਇਸ ਮਾਮਲੇ ਨੂੰ ਫੈਸਲਾਕੁੰਨ ਅੰਤ ਤੱਕ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਾਂਚ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਅਤੇ ਨਿਆਂ ਮਿਲੇ।
12 ਪੁਲਿਸ ਕਰਮਚਾਰੀ ਸਸਪੈਂਡ
ਮੇਜਰ ਜਰਨਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 12 ਪੁਲਿਸ ਕਰਮਚਾਰੀਆਂ ਨੂੰ ਮਾਮਲੇ ਵਿੱਚ ਸਸਪੈਂਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਰਮੀ ਪੂਰੀ ਤਰ੍ਹਾਂ ਇਹ ਯਕੀਨੀ ਬਣਾਉਣ ਚਾਹੁੰਦੀ ਹੈ ਕਿ ਨਿਆਂ ਦੀ ਪ੍ਰਕਿਰਿਆ ਠੀਕ ਢੰਗ ਨਾਲ ਹੋਵੇ।
ਐਸਆਈਟੀ ਕਰ ਰਹੀ ਜਾਂਚ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕੀਤੀ ਗਈ ਹੈ, ਜੋ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ "ਅਸੀਂ ਕਿਸੇ ਵੀ ਧਿਰ ਨਾਲ ਧੱਕਾ ਨਹੀਂ ਹੋਣ ਦੇਵਾਂਗੇ।"
ਕਰਨਲ ਬਾਠ ਦੇ ਪਰਿਵਾਰ ਨੂੰ ਮਿਲੇਗਾ ਇਨਸਾਫ
ਡੀਜੀਪੀ ਨੇ ਇਹ ਵੀ ਕਿਹਾ ਕਿ ਕਰਨਲ ਦੇ ਪਰਿਵਾਰ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਅਤੇ ਆਰਮੀ ਹਮੇਸ਼ਾ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਆਗੇ ਵੀ ਕਰਦੀਆਂ ਰਹਿਣਗੀਆਂ। "ਸਾਡੇ ਲਈ ਸਭ ਤੋਂ ਵੱਡੀ ਤਰਜੀਹ ਇਹ ਹੈ ਕਿ ਸੱਚ ਸਾਹਮਣੇ ਆਵੇ," ।