← ਪਿਛੇ ਪਰਤੋ
ਕਰੋੜਾਂ ਦੀ ਹੈਰੋਇਨ ਸਮੇਤ ਨਸ਼ੇ ਦੇ ਦੋ ਪੁਰਾਣੇ ਸੌਦਾਗਰ ਗ੍ਰਿਫ਼ਤਾਰ
ਰੋਹਿਤ ਗੁਪਤਾ
ਗੁਰਦਾਸਪੁਰ , 25 ਮਾਰਚ 2025 : ਪੁਲਿਸ ਜ਼ਿਲ੍ਾ ਬਟਾਲਾ ਦੇ ਥਾਣਾ ਘੁਮਾਣ ਦੀ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ 300 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਘੁਮਾਣ ਐਸ ਐਚ ਓ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਐਸ ਐਸ ਪੀ ਬਟਾਲਾ ਸੁਹੇਲ ਕਾਸਿਮ ਮੀਰ ਆਈ ਪੀ ਐਸ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਘੁਮਾਣ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਇਨ੍ਹਾਂ ਕਾਬੂ ਕੀਤੇ ਵਿਅਕਤੀਆ ਵਿੱਚੋਂ ਜੋਬਨਪ੍ਰੀਤ ਸਿੰਘ ਵਾਸੀ ਨੰਗਲ ਕੋਲੋਂ 200 ਗ੍ਰਾਮ ਹੈਰੋਇਨ ਅਤੇ ਮਨਜੋਤ ਸਿੰਘ ਵਾਸੀ ਘੁਮਾਣ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਉਪਰ ਪਹਿਲਾਂ ਵੀ ਐਨ ਡੀ ਪੀ ਐਸ ਦੇ ਮੁਕਦਮੇ ਦਰਜ ਹਨ ਅਤੇ ਪੁਲਿਸ ਵੱਲੋਂ ਹੈਰੋਇਨ ਸਮੇਤ ਗਿਰਫ਼ਤਾਰ ਕੀਤੇ ਵਿਅਕਤੀਆ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 3