ਚੰਡੀਗੜ੍ਹ: ਡੈਪੂਟੇਸ਼ਨ ਨਿਯਮਾਂ 'ਚ ਵੱਡਾ ਬਦਲਾਅ! ਪੜ੍ਹੋ ਹਜ਼ਾਰਾਂ ਡਾਕਟਰਾਂ ਤੇ ਅਧਿਅਪਾਕਾਂ ਦੀਆਂ ਸੇਵਾਵਾਂ ਤੇ ਕੀ ਪਵੇਗਾ ਅਸਰ?
ਰਮੇਸ਼ ਗੋਇਤ
ਚੰਡੀਗੜ੍ਹ, 25 ਮਾਰਚ - ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਕਾਰਨ ਚੰਡੀਗੜ੍ਹ ਵਿੱਚ ਲੰਬੇ ਸਮੇਂ ਤੋਂ ਡੈਪੂਟੇਸ਼ਨ 'ਤੇ ਕੰਮ ਕਰ ਰਹੇ ਹਜ਼ਾਰਾਂ ਡਾਕਟਰਾਂ ਅਤੇ ਅਧਿਆਪਕਾਂ ਦੀਆਂ ਨੌਕਰੀਆਂ 'ਤੇ ਵੱਡਾ ਅਸਰ ਪੈਣ ਵਾਲਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਾਲਾਂ ਤੋਂ ਸੇਵਾ ਨਿਭਾ ਰਹੇ ਇਨ੍ਹਾਂ ਕਰਮਚਾਰੀਆਂ ਲਈ ਹੁਣ ਡੈਪੂਟੇਸ਼ਨ ਦੀ ਵੱਧ ਤੋਂ ਵੱਧ ਮਿਆਦ ਅਤੇ ਸ਼ਰਤਾਂ ਸਖ਼ਤੀ ਨਾਲ ਲਾਗੂ ਕੀਤੀਆਂ ਜਾਣਗੀਆਂ, ਜਿਸ ਕਾਰਨ ਡਾਕਟਰਾਂ ਅਤੇ ਅਧਿਆਪਕਾਂ ਵਿੱਚ ਭੰਬਲਭੂਸਾ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਕੇਂਦਰ ਸਰਕਾਰ ਨੇ ਡੈਪੂਟੇਸ਼ਨ 'ਤੇ ਵੱਧ ਤੋਂ ਵੱਧ ਸੇਵਾ ਮਿਆਦ 7 ਸਾਲ ਨਿਰਧਾਰਤ ਕੀਤੀ ਹੈ।
ਚੰਡੀਗੜ੍ਹ ਯੂਟੀ ਕਰਮਚਾਰੀ ਐਸੋਸੀਏਸ਼ਨ ਦੇ ਮੁਖੀ ਸਵਰਨ ਸਿੰਘ ਨੇ ਕਿਹਾ, "ਅਧਿਆਪਕ ਅਤੇ ਡਾਕਟਰ 25 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਵਿੱਚ ਡੈਪੂਟੇਸ਼ਨ 'ਤੇ ਕੰਮ ਕਰ ਰਹੇ ਹਨ। ਇੱਥੇ ਆਉਣ ਤੋਂ ਬਾਅਦ, ਉਹ ਵਾਪਸ ਜਾਣ ਬਾਰੇ ਸੋਚਦੇ ਵੀ ਨਹੀਂ ਹਨ। ਹੁਣ, ਨਵੇਂ ਨਿਯਮਾਂ ਦੇ ਤਹਿਤ, ਉਨ੍ਹਾਂ ਨੂੰ ਵਾਪਸ ਭੇਜਿਆ ਜਾਵੇਗਾ।"
ਆਰਡਰ ਕਾਪੀ ਪੜ੍ਹਨ ਲਈ ਕਲਿੱਕ ਕਰੋ: https://drive.google.com/file/d/1liYGP6DYLLjY4Yv-KIU2nDMNP_0B98dy/view?usp=sharing