Punjab Budget: ਚੀਮਾ ਵੱਲੋਂ ਸੂਬੇ 'ਚ ਪਹਿਲੀ ਡਰੱਗ ਸੈਂਸਸ ਕਰਵਾਉਣ ਦਾ ਫੈਸਲਾ
ਚੰਡੀਗੜ੍ਹ, 26 ਮਾਰਚ 2025- ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਗੱਠਜੋੜ ਨੂੰ ਜੜ੍ਹੋਂ ਪੁੱਟਣ ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਰੋਕਣ ਲਈ ਇੱਕ ਡਰੱਗ ਸੈਂਸਸ ਕਰਨ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਪਹਿਲੀ ਵਾਰ ਡਰੱਗ ਸੈਂਸਸ ਹੋਣ ਜਾ ਰਹੀ ਹੈ। ਇਸ ਲਈ ਬਜਟ ਵਿੱਚ 150 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਜਨਗਣਨਾ ਹਰ ਘਰ ਨੂੰ ਕਵਰ ਕਰੇਗੀ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਤੋਂ ਇਲਾਵਾ ਨਸ਼ਿਆਂ ਦੇ ਪ੍ਰਚਲਨ, ਨਸ਼ਾ ਛੁਡਾਊ ਕੇਂਦਰਾਂ ਦੀ ਵਰਤੋਂ ਨੂੰ ਸਮਝਣ ਲਈ ਡੇਟਾ ਇਕੱਠਾ ਕਰੇਗੀ। ਇਸ ਡੇਟਾ ਦੀ ਵਰਤੋਂ ਅਗਲੇ ਦੋ ਸਾਲਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਇੱਕ ਪ੍ਰਭਾਵਸ਼ਾਲੀ ਅਤੇ ਵਿਗਿਆਨਕ ਰਣਨੀਤੀ ਬਣਾਉਣ ਲਈ ਕੀਤੀ ਜਾਵੇਗੀ।
2 | 8 | 2 | 8 | 9 | 0 | 1 | 8 |