ਨਹਿਰੀ ਪਾਣੀ ਕਿਸਾਨ ਦੇ ਖੇਤ ਤੱਕ ਪੁੱਜਦਾ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕੀਤਾ: ਗੱਜਣਮਾਜਰਾ
ਵਿਧਾਇਕ ਅਮਰਗੜ੍ਹ ਵਲੋਂ ਪਿੰਡਾਂ ਦੀ ਟੇਲਾਂ ਤੱਕ ਪਾਣੀ ਪਹੁੰਚਾਉਣਾ ਲਈ ਮੀਟਿੰਗ
• ਕਿਸਾਨ ਦੇ ਖੇਤ ਨੂੰ ਨਹਿਰੀ ਪਾਣੀ ਮਿਲਣਾ ਕਿਸਾਨ ਲਈ ਵੱਡਾ ਤੋਹਫ਼ਾ : ਗੱਜਣਮਾਜਰਾ
• ਕਿਹਾ, ਨਹਿਰੀ ਪਾਣੀ ਕਿਸਾਨ ਦੇ ਖੇਤ ਤੱਕ ਪੁੱਜਦਾ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕੀਤਾ
•ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਆਦੇਸ਼, ਇਸ ਸਾਲ ਦੇ ਅੰਤ ਤੱਕ ਸਮੁੱਚੇ ਹਲਕੇ ਦੇ ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਨਾਲ ਜੋੜਿਆਂ ਜਾਵੇ
ਅਮਰਗੜ੍ਹ/ਮਾਲੇਰਕੋਟਲਾ , 26 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਹਲਕਾ ਅਮਰਗੜ੍ਹ ਵਿਖੇ ਇਸ ਸਾਲ ਦੇ ਅੰਤ ਤੱਕ ਨਹਿਰੀ ਪਾਣੀ ਦੀ ਵੰਡ ਸਹੀ ਤਰੀਕੇ ਨਾਲ ਕਰਕੇ ਸਮੁੱਚੇ ਇਲਾਕੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੇ ਉਪਰਾਲੇ ਕੀਤੇ ਜਾਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੌਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਸਬੰਧਤ ਵਿਭਾਗ ਦੇ ਐਕਸੀਅਨਾਂ,ਐਸ.ਡੀ.ਓਜ਼,ਜੂਨੀਅਰ ਇੰਜਨੀਅਰਾਂ, ਜਿਲੇਦਾਰਾਂ,ਨਹਿਰੀ ਕਾਨਗੋ,ਪਟਵਾਰੀਆਂ ਆਦਿ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ।
ਅਮਰਗੜ੍ਹ ਦੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਦੇ ਖੇਤ ਨੂੰ ਨਹਿਰੀ ਪਾਣੀ ਮਿਲਣਾ ਕਿਸਾਨ ਲਈ ਸਭ ਤੋਂ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੰਦ ਪਏ ਰਜਵਾਹੇ ਆਪ ਦੀ ਸਰਕਾਰ ਬਣਨ ਤੋਂ ਬਾਅਦ ਚੱਲਣ ਲੱਗੇ ਹਨ। ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਨਹਿਰੀ ਪਾਣੀ ਨੂੰ ਕਿਸਾਨ ਦੇ ਖੇਤ ਤੱਕ ਪੁਜਦਾ ਕਰ ਦਿੱਤਾ ਸੀ । ਨਹਿਰੀ ਪਾਣੀ ਦੀ ਕਿਸਾਨ ਦੇ ਖੇਤ ਤੱਕ ਪਹੁੰਚ ਨਾਲ ਪੰਜਾਬ ਸਰਕਾਰ ਨੇ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕੀਤਾ ਹੈ ।
ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਕਰਨ ਨਾਲ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਉਠਦਾ ਹੈ, ਇਸ ਲਈ ਕਿਸਾਨ ਵੀ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ। ਕਿਉਂਕਿ ਨਹਿਰੀ ਪਾਣੀ ਦੀ ਵਰਤੋਂ ਨਾਲ ਨਾਂ ਕੇਵਲ ਫ਼ਸਲ ਦੀ ਪੈਦਾਵਾਰ ਚੰਗੀ ਹੋਵੇਗੀ ਸਗੋਂ ਬਿਜਲੀ ਦੀ ਖਪਤ ਵੀ ਘੱਟੇਗੀ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਖੇਤਾਂ ਦੀਆਂ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਘੱਟ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰਨ ਦੇ ਉਪਰਾਲੇ ਆਰੰਭਣ ਦੀ ਹਦਾਇਤ ਕੀਤੀ ਤਾਂ ਜੋ ਹਰ ਖੇਤਰ ਦੇ ਰਕਬੇ ਨੂੰ ਪਾਣੀ ਮਿਲ ਸਕੇ । ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਜਬਾਹਿਆਂ/ਮਾਈਨਰਾਂ ਦੀ ਕੰਕਰੀਟ ਲਾਈਨਿੰਗ,ਪਾਇਪਇੰਗ ਆਦਿ ਦਾ ਕੰਮ ਕਿਸਾਨਾਂ ਦੀ ਮੰਗ ਅਨੁਸਾਰ ਕਰਵਾਉਣ ਨੂੰ ਤਰਜੀਹ ਦੇਣ ਤਾਂ ਜੋ ਭਵਿੱਖ ਵਿੱਚ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇ । ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ ।