ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ 28 ਤੋਂ 30 ਮਾਰਚ ਤੱਕ ਹੋਵੇਗਾ ਸਾਲਾਨਾ ਗੁਰਮਤਿ ਸਮਾਗਮ
ਭਾਈ ਸਾਹਿਬ ਖੰਨੇ ਵਾਲਿਆਂ ਦੀ ਯਾਦ ’ਚ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ
ਮੋਹਾਲੀ, 26 ਮਾਰਚ 2025- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦਾ ਤਿੰਨ ਦਿਨਾਂ ਸਾਲਾਨਾ ਗੁਰਮ ਸਮਾਗਮ 28 ਮਾਰਚ ਤੋਂ 30 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਦੇ ਹੋਏ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ’ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ’ਚ 28-29-30 ਮਾਰਚ ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਸਮਾਗਮ ਨਾਲ ਸਬੰਧਿਤ ਧਾਰਮਿਕ ਸਮਾਗਮ28 ਮਾਰਚ ਨੂੰ ਸ਼ਾਮ ਪੰਜ ਵਜੇ ਸ਼ੁਰੂ ਹੋ ਕੇ ਰਾਤ 10.00 ਵਜੇ ਤਕ ਚੱਲੇਗਾ, ਜਿਸ ’ਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਨਗੇ। ਜਦ ਕਿ 29 ਮਾਰਚ ਅਤੇ 30 ਮਾਰਚ ਨੂੰ ਸਮਾਗਮ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਰਹੇਗਾ।
ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਸ ਧਾਰਮਿਕ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਸਿੱਖ ਪੰਥ ਨਾਲ ਜੁੜੀਆਂ ਪ੍ਰਸਿੱਧ ਵਿਦਵਾਨ ਹਸਤੀਆਂ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੀਆਂ ਹਨ। ਇਸ ਦੇ ਨਾਲ ਹੀ ਤਿੰਨ ਦਿਨਾਂ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ, ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਖ਼ਾਸ ਤੌਰ ਤੇ ਹਾਜ਼ਰੀ ਭਰਨਗੇ। ਇਸ ਦੇ ਇਲਾਵਾ 28 ਮਾਰਚ ਨੂੰ ਭਾਈ ਹਰਜਿੰਦਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ।
ਜਦ ਕਿ 29 ਮਾਰਚ ਨੂੰ ਬੀਬੀ ਹਰਨੂਰ ਕੌਰ, ਬੀਬੀ ਜਸਪ੍ਰੀਤ ਕੌਰ, ਭਾਈ ਮਨਿੰਦਰ ਸਿੰਘ ਰਬਾਬੀ, ਭਾਈ ਜਗਜੀਤ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਸਿੰਘ ਸਾਹਿਬ ਗਿਆਨ ਹਰਪਾਲ ਸਿੰਘ, ਬੀਬੀ ਮਨੂੰਪ੍ਰਿਆ ਕੌਰ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਭਾਈ ਜਗਤਾਰ ਸਿੰਘ ਖ਼ਾਲਸਾ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਗੁਰਭੇਜ ਸਿੰਘ, ਭਾਈ ਗੁਰਦਿੱਤ ਸਿੰਘ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਭਾਈ ਤਰਨਵੀਰ ਸਿੰਘ ਜੀ ਰੱਬੀ ਕੀਰਤਨ ਕਰਨਗੇ।
ਅਖੀਰਲੇ ਦਿਨ ਬੀਬੀ ਮਨਦੀਪ ਕੌਰ ਖ਼ਾਲਸਾ, ਭਾਈ ਇੰਦਰਪ੍ਰੀਤ ਸਿੰਘ ਸੋਹਾਣਾ ਵਾਲੇ, ਬੀਬੀ ਮਲਕੀਤ ਕੌਰ ਹਨੂਮਾਨਗੜ੍ਹ ਵਾਲੇ, ਬਾਈ ਪ੍ਰਦੀਪ ਸਿੰਘ, ਐਜ਼ੂੇਕੇਟ ਪੰਜਾਬ ਪ੍ਰੋਜੈਕਟ ਦਾ ਜਥਾ, ਸਿੰਘ ਸਾਹਿਬ ਗਿਆਨ ਸੁਲਤਾਨ ਸਿੰਘ, ਭਾਈ ਦਵਿੰਦਰ ਸਿੰਘ ਦਿੱਲੀ ਵਾਲੇ, ਸੀ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁ. ਬੰਗਲਾ ਸਾਹਿਬ ਦਿੱਲੀ, ਭਾਈ ਸੁਰਿੰਦਰ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ, ਬਾਈ ਅਰਸ਼ਦੀਪ ਸਿੰਘ ਲੁਧਿਆਣਾ ਵਾਲੇ, ਗਿਆਨੀ ਚਰਨਜੀਤ ਸਿੰਘ , ਬਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲੇ, ਗਿਆਨੀ ਜੋਗਿੰਦਰ ਸਿੰਘ ਜੀ, ਭੈਣ ਰਵਿੰਦਰ ਕੌਰ ਅਤੇ ਜਥਾ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ, ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਗੁਰਮੀਤ ਸਿੰਘ ਜੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਮੂਹ ਸਾਧ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਲਈ ਤਿੰਨੋਂ ਦਿਨ ਰੋਜ਼ਾਨਾ ਭੈਣ ਰਵਿੰਦਰ ਕੌਰ ਵੱਲੋਂ ਸਿਮਰਨ ਸਾਧਨਾ ਕੀਤੀ ਜਾਵੇਗੀ। ਜਦ ਕਿ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕਰਨਗੇ। ਇਸੇ ਇਲਾਵਾ 29 ਮਾਰਚ ਨੂੰ ਮਹਾਨ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਜਾਵੇਗਾ। ਜਦ ਕਿ 30 ਮਾਰਚ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ।ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ , ਸੰਗਤ ਟੀ ਵੀ, ਹਰਜੱਸ ਰਿਕਾਰਡਜ਼ ਅਤੇ ਯੂ ਟਿਊਬ ਤੇ ਕੀਤਾ ਜਾਵੇਗਾ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣ ਸਕਣ।