ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਕੀਤਾ ਵਰਮੀਕੰਪੋਸਟਿੰਗ, ਮਧੂਮੱਖੀ ਪਾਲਣ ਅਤੇ ਮੱਛੀ ਪਾਲਣ ਸਬੰਧੀ ਹੁਨਰ ਸਿਖਲਾਈ ਵਿਸ਼ੇ 'ਤੇ ਵਰਕਸ਼ਾਪ ਦਾ ਉਦਘਾਟਨ
ਅੰਮ੍ਰਿਤਸਰ, 26 ਮਾਰਚ 2025 ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਵਰਮੀਕੰਪੋਸਟਿੰਗ, ਮਧੂਮੱਖੀ ਪਾਲਣ ਅਤੇ ਮੱਛੀ ਪਾਲਣ 'ਤੇ ਨੌਜਵਾਨਾਂ ਦੀ ਹੁਨਰ ਅਧਾਰਤ ਸਿਖਲਾਈ 'ਤੇ ਪੰਜ ਦਿਨਾਂ ਵਰਕਸ਼ਾਪ ਦਾ ਉਦਘਾਟਨ ਕੀਤਾ। ਇਹ ਵਰਕਸ਼ਾਪ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਪੰਜਾਬ ਰਾਜ ਵਿਿਗਆਨ ਅਤੇ ਤਕਨਾਲੋਜੀ ਪ੍ਰੀਸ਼ਦ, ਰਾਜ ਨੋਡਲ ਏਜੰਸੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਦੁਆਰਾ ਆਯੋਜਿਤ ਕੀਤੀ ਜਾ ਰਹੀ ਹੈ।
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਨੌਜਵਾਨਾਂ ਲਈ ਉੱਦਮਤਾ ਹੁਨਰਾਂ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਵਿਿਦਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਵਿਭਾਗ ਦੀ ਮੁਖੀ ਡਾ. ਪੂਜਾ ਚੱਢਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਰਕਸ਼ਾਪ ਦੇ ਵਿਸ਼ੇ ਬਾਰੇ ਦੱਸਿਆ।
ਪਹਿਲੇ ਤਕਨੀਕੀ ਸੈਸ਼ਨ ਵਿੱਚ, ਡਾ. ਪੀ.ਕੇ. ਛੁਨੇਜਾ, ਸਾਬਕਾ ਡੀਨ (ਪੀਜੀਐਸ) ਅਤੇ ਮੁਖੀ, ਕੀਟ ਵਿਿਗਆਨ ਵਿਭਾਗ, ਪੀਏਯੂ, ਲੁਧਿਆਣਾ ਨੇ ਵਿਿਦਆਰਥੀਆਂ ਨੂੰ ਮਧੂ-ਮੱਖੀ ਦੇ ਛੱਤੇ ਦੇ ਉਤਪਾਦਾਂ ਦੇ ਮੁੱਲ ਵਾਧੇ ਅਤੇ ਐਪੀਪ੍ਰੀਨਿਓਰਸ਼ਿਪ ਬਾਰੇ ਚਾਨਣਾ ਪਾਇਆ।
ਦੂਜੇ ਤਕਨੀਕੀ ਸੈਸ਼ਨ ਵਿੱਚ, ਡਾ. ਵਨੀਤ ਇੰਦਰ ਕੌਰ, ਪ੍ਰਿੰਸੀਪਲ ਸਾਇੰਟਿਸਟ, ਫਿਸ਼ਰੀਜ਼, ਗੁਰੂ ਅੰਗਦ ਦੇਵ ਵੈਟਨਰੀ ਵਿਿਗਆਨ ਯੂਨੀਵਰਸਿਟੀ, ਲੁਧਿਆਣਾ ਨੇ ਐਕੁਆਪ੍ਰੀਨਿਓਰਸ਼ਿਪ ਅਤੇ ਐਕੁਆਕਲਚਰ ਦੇ ਖੇਤਰ ਵਿੱਚ ਨਵੀਆਂ ਤਕਨਾਲੋਜੀਆਂ ਦੇ ਵਿਕਾਸ ਬਾਰੇ ਗੱਲਬਾਤ ਕੀਤੀ।
ਤੀਜੇ ਤਕਨੀਕੀ ਸੈਸ਼ਨ ਵਿੱਚ ਡਾ. ਸਿੱਧਨਾਥ ਕੁਮਾਰ, ਸਹਾਇਕ ਪ੍ਰੋਫੈਸਰ, ਫਿਸ਼ ਪ੍ਰੋਸੈਸਿੰਗ ਟੈਕਨਾਲੋਜੀ ਵਿਭਾਗ, ਗੁਰੂ ਅੰਗਦ ਦੇਵ ਵੈਟਨਰੀ ਵਿਿਗਆਨ ਯੂਨੀਵਰਸਿਟੀ, ਲੁਧਿਆਣਾ ਨੇ ਵਪਾਰਕ ਉਦੇਸ਼ ਲਈ ਮੱਛੀ ਦੀ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਨਾਲ ਸਬੰਧਤ ਪੋਸਟ ਹਾਰਵੈਸਟ ਤਕਨਾਲੋਜੀ 'ਤੇ ਵਿਿਦਆਰਥੀਆਂ ਅਤੇ ਵਿਦਵਾਨਾਂ ਦਾ ਧਿਆਨ ਕੇਂਦਰਿਤ ਕੀਤਾ।
ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 200 ਵਿਿਦਆਰਥੀ ਇਸ ਵਰਕਸ਼ਾਪ ਵਿੱਚ ਹਿੱਸਾ ਲੈ ਰਹੇ ਹਨ। ਡਾ. ਵਸੁਧਾ ਸੰਬਿਆਲ, ਡੀਨ, ਫੈਕਲਟੀ ਆਫ਼ ਲਾਈਫ ਸਾਇੰਸਜ਼ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਇਸ ਮੌਕੇ 'ਤੇ ਮੌਜੂਦ ਸਨ। ਵਰਕਸ਼ਾਪ ਦੇ ਆਉਣ ਵਾਲੇ ਦਿਨਾਂ ਵਿੱਚ ਵਿਿਦਆਰਥੀਆਂ ਨੂੰ ਐਪੀਪ੍ਰੀਨਿਓਰਸ਼ਿਪ ਅਤੇ ਵਰਮੀਕੰਪੋਸਟਿੰਗ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਹ ਇਨ੍ਹਾਂ ਅਭਿਆਸਾਂ ਨਾਲ ਸਬੰਧਤ ਵਿਿਦਆਰਥੀ ਮੱਛੀ ਫਾਰਮ, ਮਧੂ-ਮੱਖੀ ਪਾਲਣ, ਵਰਮੀ ਫਾਰਮਾਂ ਦਾ ਵੀ ਦੌਰਾ ਕਰਨਗੇ।