← ਪਿਛੇ ਪਰਤੋ
ਪੰਜਾਬ ਦਾ ਬਜਟ ਖੋਖਲਾ ਅਤੇ ਝੂਠ ਦਾ ਪੁਲੰਦਾ- ਸੁਖਜਿੰਦਰ ਰੰਧਾਵਾ ਦਾ ਵੱਡਾ ਦੋਸ਼
ਗੁਰਦਾਸਪੁਰ, 27 ਮਾਰਚ 2025- ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜ਼ਟ ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਬਜਟ ਖੋਖਲਾ ਅਤੇ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਹਾਲ ਹੈ ਕਿ ਪੱਲੇ ਨਹੀਂ ਧੇਲਾ ਕਰਦੀ ਮੇਲਾ ਮੇਲਾ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੀਆਂ ਬਹਾਦਰ ਔਰਤਾਂ ਨੂੰ ਇਕ ਹਜ਼ਾਰ ਦੇਣ ਦੀ ਥਾਂ 1100 ਰੁਪਏ ਦੇਣ ਦਾ ਜੋ ਐਲਾਨ ਭਗਵੰਤ ਮਾਨ ਸਰਕਾਰ ਨੇ ਕੀਤਾ ਸੀ ਉਹ ਵਾਅਦਾ ਵੀ ਪੇਸ਼ ਕੀਤੇ ਗਏ ਬਜਟ ਵਿੱਚ ਕਿਧਰੇ ਦਿਖਾਈ ਨਹੀਂ ਦਿਤਾ। ਜਿਸ ਨਾਲ ਔਰਤ ਵਰਗ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਬਜਟ ਰੰਗਲੇ ਪੰਜਾਬ ਦੀ ਥਾਂ ਕੰਗਲੇ ਪੰਜਾਬ ਦੀ ਝਲਕ ਪੇਸ਼ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਕੁਲ ਮਿਲਾ ਕੇ ਇਸ ਬਜ਼ਟ ਨੇ ਪੰਜਾਬ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ।
Total Responses : 0