ਮਾਲੇਰਕੋਟਲਾ: ਈਦ-ਉਲ-ਫਿਤਰ ਦੇ ਮੌਕੇ ਵੱਡੀ ਈਦਗਾਹ ਮਾਲੇਰਕੋਟਲਾ ਵਿਖੇ ਸਮਾਗਮ ਸਬੰਧੀ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੋਗਰਾਮ ਵਾਲੇ ਸਥਾਨ ਦਾ ਲਿਆ ਜਾਇਜ਼ਾ
ਮਾਲੇਰਕੋਟਲਾ 27 ਮਾਰਚ :2025 ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵੱਡੀ ਈਦਗਾਹ ਵਿਖੇ ਈਦ-ਉਲ-ਫਿਤਰ ਦੇ ਸਮਾਗਮਾਂ ਦੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਮਾਗਮ ਦੀਆਂ ਵਿਵਸਥਾਵਾਂ, ਸੁਰੱਖਿਆ ਪ੍ਰਬੰਧਾਂ ਅਤੇ ਆਉਣ ਵਾਲੇ ਮਹਿਮਾਨਾਂ ਦੀ ਸੁਵਿਧਾ ਲਈ ਲੋੜੀਂਦੇ ਪ੍ਰਬੰਧਾਂ ਕਰਨ ਦੀ ਹਦਾਇਤ ਕੀਤੀ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਗਗਨ ਅਜੀਤ ਸਿੰਘ ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਪੀ ਵੈਭਵ ਸਹਿਗਲ, ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਮੁੱਖ ਮੰਤਰੀ ਫੀਲਡ ਅਫ਼ਸਰ ਕਮ ਸਹਾਇਕ ਕਮਿਸ਼ਨਰ (ਸ਼ਿਕਾਇਤਾਂ)ਰਾਕੇਸ਼ ਪ੍ਰਕਾਸ਼ ਗੁਪਤਾ, ਡੀ.ਡੀ.ਪੀ.ਓ ਰਿੰਪੀ ਗਰਗ,ਡੀ.ਐਸ.ਪੀ.ਕੁਲਦੀਪ ਸਿੰਘ,ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ, ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ ਢੀਡਸਾ, ਐਕਸੀਅਨ ਪੀ. ਡਬਲਿਊ ਡੀ ਇੰਜਂ ਪਰਨੀਤ ਕੌਰ ਟਿਵਾਣਾ,ਈਦਗਾਹ ਕਮੇਟੀ ਪ੍ਰਧਾਨ ਮੁਹੰਮਦ ਨਜ਼ੀਰ, ਮੁਹੰਮਦ ਅਸਰਵ,ਪ੍ਰਿੰਸੀਪਲ ਇਸਰਾਰ ਨਜਾਮੀ,ਅਬਦੁੱਲ ਰਹਿਮਾਨ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਵੱਡੀ ਈਦਗਾਹ ਦਾ ਜਾਇਜ਼ਾ ਲਿਆ ਗਿਆ ।
ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਰਮਜ਼ਾਨ ਦੇ ਮਹੀਨੇ ਦੇ ਰੋਜ਼ਿਆਂ ਦੇ ਸਫਲਤਾ ਨਾਲ ਖ਼ਤਮ ਹੋਣ ਤੇ ਰੱਬ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਸ਼ਹਿਰ ਦੀ ਵੱਡੀ ਈਦਗਾਹ ਵਿਖੇ ਨਮਾਜ ਅਦਾ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਨੂੰ ਮੁਬਾਰਕ ਤਿਉਹਾਰ ਆਪਣੀ ਨੈਤਿਕ ਜ਼ਿੰਮੇਵਾਰੀਆਂ ਸਮਝਦੇ ਹੋਏ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪ੍ਰੋਗਰਾਮ ਵਾਲੇ ਸਥਾਨ ’ਤੇ ਸਾਫ-ਸਫ਼ਾਈ ਦੇ ਲੋੜੀਂਦੇ ਪ੍ਰਬੰਧ ਪਹਿਲਕਦਮੀ ਨਾਲ ਪੂਰੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ, ਬੈਰੀਕੇਟਿੰਗ ਅਤੇ ਵੀ.ਆਈ.ਪੀ.ਐਂਟਰੀ ਦਾਖ਼ਲੇ ਲਈ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਜਾਣੂ ਕਰਵਾਇਆ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਈਦਗਾਹ ਕਮੇਟੀ ਪ੍ਰਧਾਨ ਮੁਹੰਮਦ ਨਜ਼ੀਰ ਨੇ ਦੱਸਿਆ ਕਿ ਮਾਲੇਰਕੋਟਲਾ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਭਾਰਣ ਅਤੇ ਭਾਈਚਾਰੇ ਵਿੱਚ ਸਾਂਝ ਵਾਲੇ ਤਿਉਹਾਰ ਮੌਕੇ ਵੱਡੀ ਈਦਗਾਹ ਵਿਖੇ ਈਦ-ਉਲ-ਫ਼ਿਤਰ ਦੀ ਨਮਾਜ਼ ਮੁਫ਼ਤੀ-ਏ-ਆਜ਼ਮ ਪੰਜਾਬ ਮੁਫ਼ਤੀ ਇਰਤਕਾ ਉਲ ਹਸਨ ਕਾਂਧਲਵੀ ਈਦ-ਉਲ-ਫਿਤਰ ਦੀ ਨਾਮਜ ਅਦਾ ਕਰਵਾਉਣਗੇ ।