ਭਗਵੰਤ ਮਾਨ ਸਰਕਾਰ ਦੁਆਰਾ ਪੇਸ਼ ਕੀਤਾ ਬਜਟ ਸੂਬੇ ਨੂੰ ਡੂੰਘੇ ਆਰਥਿਕ ਸੰਕਟ ਵੱਲ ਧੱਕਣ ਵਾਲਾ: ਢੀਂਡਸਾ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 28 ਮਾਰਚ,2025,: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਬਜਟ ਬਾਰੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਜਟ ਸੂਬੇ ਨੂੰ ਹੋਰ ਗਹਿਰੇ ਆਰਥਿਕ ਸੰਕਟ ਵੱਲ ਧੱਕਣ ਵਾਲਾ ਹੈ ਤੇ 'ਆਪ' ਸਰਕਾਰ ਜਾਣ ਤੱਕ ਪੰਜਾਬ ਆਰਥਿਕ ਐਮਰਜੈਂਸੀ ਦੇ ਕਿਨਾਰੇ ਪੁੱਜ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ 'ਚ ਨਾ ਹੀ ਵਿਉਂਤਬੰਦੀ ਨਜ਼ਰ ਆਈ ਹੈ ਤੇ ਨਾ ਹੀ ਕੋਈ ਦ੍ਰਿਸ਼ਟੀਕੋਣ ਹੈ।
ਉਨ੍ਹਾਂ ਕਿਹਾ ਕਿ ਬਜਟ 'ਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਤੇ ਔਰਤਾਂ ਲਈ ਕੁਝ ਵੀ ਨਹੀਂ ਹੈ। 'ਆਪ' ਸਰਕਾਰ ਬਜ਼ੁਰਗਾਂ ਨੂੰ ਪੈਨਸ਼ਨ ਤੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਚੋਣ ਵਾਅਦੇ ਤੋਂ ਵੀ ਭੱਜ ਗਈ ਹੈ। ਢੀਂਡਸਾ ਨੇ ਕਿਹਾ ਕਿ ਇਸ ਸਰਕਾਰ ਦੇ ਜਾਣ ਤੱਕ ਪੰਜਾਬ ਸਿਰ ਕਰਜ਼ਾ ਪੌਣੇ ਪੰਜ ਲੱਖ ਕਰੋੜ ਤੱਕ ਪੁੱਜ ਜਾਵੇਗਾ, ਜਿਸਦਾ ਖਮਿਆਜ਼ਾ ਆਉਣ ਵਾਲੀਆਂ ਨਸਲਾਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਵਿਕਾਸ ਕਰਜ਼ੇ ਦੇ ਭਾਰ ਹੇਠ ਦੱਬ ਕੇ ਰਹਿ ਜਾਵੇ।