ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ
ਚੰਡੀਗੜ੍ਹ, 28 ਮਾਰਚ 2025 - ਪੰਜਾਬ ਵਿਧਾਨ ਸਭਾ ਵੱਲੋਂ ਬਜਟ ਸੈਸ਼ਨ ਦੇ ਆਖ਼ਰੀ ਦਿਨ ਵਿਧਾਨਕ ਕੰਮਕਾਰ ਦੌਰਾਨ ਅੱਜ ਤਿੰਨ ਬਿੱਲ ਪਾਸ ਕੀਤੇ ਗਏ।
ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ‘ਦ ਇੰਡੀਅਨ ਸਟੈਂਪ (ਪੰਜਾਬ ਸੋਧਨਾ) ਬਿਲ 2025’ ਪੇਸ਼ ਕੀਤਾ ਗਿਆ।
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ) ਬਿਲ 2025’ ਅਤੇ ਖਣਨ ਮੰਤਰੀ ਬਰਿੰਦਰ ਗੋਇਲ ਨੇ ‘ਦ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟਜ਼ ਐਂਡ ਸਟਾਕਿਸਟਸ ਐਂਡ ਰਿਟੇਲਰਜ਼ ਬਿਲ 2025’ ਪੇਸ਼ ਕੀਤਾ।
ਤਿੰਨੇ ਬਿੱਲ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ।