ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ – ਡੀਏ 'ਚ 2% ਵਾਧਾ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਵੱਡਾ ਫੈਸਲਾ ਲਿਆ ਹੈ। 1 ਜਨਵਰੀ 2025 ਤੋਂ ਮਹਿੰਗਾਈ ਭੱਤਾ (DA) ਅਤੇ ਮਹਿੰਗਾਈ ਰਾਹਤ (DR) ਦੀ ਇੱਕ ਵਾਧੂ ਕਿਸ਼ਤ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਸ ਵਾਧੇ ਨਾਲ, ਮੌਜੂਦਾ 53% ਦੀ ਦਰ ਵਿੱਚ 2% ਦੀ ਵਾਧੂ ਸ਼ਾਮਲ ਹੋਵੇਗੀ, ਜਿਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਵਧੀਕ ਤਨਖਾਹ ਮਿਲੇਗੀ।
ਇਸ ਫੈਸਲੇ ਦਾ ਲਾਭ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ, ਜੋ ਕਿ ਮਹਿਲਾਵਾਂ, ਰਿਟਾਇਰਡ ਮੁਲਾਜ਼ਮਾਂ ਅਤੇ ਹੋਰ ਸਰਕਾਰੀ ਸੇਵਕਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਵਿੱਚ ਸਹਾਇਕ ਹੋਵੇਗਾ।