ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਤੇ ਪੁਲਿਸ ਜ਼ਬਰ ਖ਼ਿਲਾਫ਼ ਕਾਲ਼ਾ ਦਿਵਸ ਮਨਾਇਆ ਅਤੇ ਮੰਗ ਪੱਤਰ ਦਿੱਤਾ
ਅਸ਼ੋਕ ਵਰਮਾ
ਸੀ੍ ਮੁਕਤਸਰ ਸਾਹਿਬ, 28 ਮਾਰਚ 2025: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤਹਿਤ ਮੁਕਤਸਰ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕੀਤੀ ਪੁਲਿਸ ਕਾਰਵਾਈ ਖਿਲਾਫ ਕਾਲਾ ਦਿਵਸ ਮਨਾਇਆ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ। ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਦੌਰਾਨ ਕਿਸਾਨਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਭਾਕਿਯੂ ਕਾਦੀਆਂ ਦੇ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂ ਵਾਲੀ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਮਾ ਜਸਵਿੰਦਰ ਸਿੰਘ ਝਬੇਲਵਾਲੀ , ਬੀਕੇਯੂ ਡਕੌਂਦਾ ( ਬੁਰਜ਼ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਬੀਕੇਯੂ ਲੱਖੋਵਾਲ ( ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਕਬਰਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਜੁਗਰਾਜ ਸਿੰਘ ਰੰਧਾਵਾ,ਭਾਕਿਯੂ ਮਾਲਵਾ( ਹੀਰਕੇ) ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਗੋਨੇਆਣਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਚੈਨ ਸਿੰਘ ਪੱਕੀ ਟਿੱਬੀ,ਭਾਕਿਯੂ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਪੰਨੀਵਾਲਾ, ਬੀਕੇਯੂ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂੜਕੋਟ,ਭਾਕਿਯੂ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ( ਪੰਧੇਰ) ਦੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਕਬਰਵਾਲਾ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਵੱਟੂ,ਕੁੱਲ ਹਿੰਦ ਕਿਸਾਨ ਸਭਾ ( ਪੁਨਾਵਾਲ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ, ਬਨੇਗਾ ਦੇ ਸੂਬਾਈ ਆਗੂ ਕਾਮਰੇਡ ਜਗਰੂਪ ਸਿੰਘ ਖੂੰਨਣ ਕਲਾਂ,ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਬਿੱਟੂ ਮੱਲਣ ਆਦਿ ਨੇ ਸੰਬੋਧਨ ਕੀਤਾ।
ਪੰਜਾਬ ਤੇ ਕੇਂਦਰ ਸਰਕਾਰ ਤੇ ਦੋਸ਼ ਲਾਉਂਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਦੇ ਆਪਣੀ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਉਪਰ ਪੁਲਿਸ ਦੇ ਰਾਹੀਂ ਦਮਨ ਚੱਕਰ ਚਲਾਇਆ ਜਾ ਰਿਹਾ ਹੈ। ਹਾਲਾਂ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਦੇਸ਼ ਦੇ ਨਾਗਰਿਕਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਦਾ ਮੌਲਿਕ ਅਧਿਕਾਰ ਪ੍ਰਾਪਤ ਹੈ। ਪਰ ਬੀਤੇ ਸਮੇਂ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 5 ਮਾਰਚ ਤੋਂ ਰਾਜਧਾਨੀ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਸੱਤ ਰੋਜ਼ਾ ਧਰਨੇ ਨੂੰ ਪੁਲਿਸ ਪ੍ਰਸ਼ਾਸਨ ਦੇ ਜ਼ੋਰ ਸੜਕ ਰੋਕਾਂ ਲਾਕੇ ਸਮੁੱਚੇ ਸੂਬੇ ਨੂੰ ਖੁਲ੍ਹੀ ਜੇਲ੍ਹ ਵਿੱਚ ਤਬਦੀਲ ਕਰਕੇ ਤਾਰੋਪੀਡੋ ਕੀਤਾ ਗਿਆ ਅਤੇ 19 ਮਾਰਚ ਨੂੰ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਮੀਟਿੰਗ ਚ ਗੱਲਬਾਤ ਕਰਕੇ ਵਾਪਸ ਜਾ ਰਹੇ ਕਿਸਾਨ ਆਗੂਆਂ ਨੂੰ ਗਿਰਫ਼ਤਾਰ ਕਰਕੇ ਜੇਲ ਭੇਜਿਆ ਗਿਆ। ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਪੁਲਿਸ ਬੁਲਡੋਜ਼ਰਾਂ ਰਾਹੀਂ ਕਾਰਵਾਈ ਕਰਕੇ ਕਿਸਾਨਾਂ ਦੇ ਧਰਨਿਆਂ ਨੂੰ ਜ਼ਬਰਦਸਤੀ ਉਠਾ ਦਿੱਤਾ ਗਿਆ। ਸੈਂਕੜੇ ਟਰੈਕਟਰ ਟਰਾਲੀਆਂ ਚੋਰੀ ਸਮੇਤ ਕਿਸਾਨਾਂ ਦੇ ਸਾਜ਼ੋ ਸਾਮਾਨ ਦੀ ਭੰਨਤੋੜ ਅਤੇ ਚੋਰੀ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਪੁਲਿਸ ਰਾਜ ਸਥਾਪਤ ਕਰਕੇ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਦਰੜਿਆ ਜਾ ਰਿਹਾ ਹੈ। ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਪੁਲਿਸ ਜ਼ਿਆਦਤੀ ਚਾਉਕੇ ਤੇ ਹੋਰਨਾਂ ਥਾਵਾਂ ਤੇ ਅਧਿਆਪਕਾਂ ਤੇ ਲਾਠੀਚਾਰਜ ਦੀ ਨਿਖੇਧੀ ਵੀ ਕੀਤੀ। ਉਨ੍ਹਾਂ ਵੱਖ ਵੱਖ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਨੇ ਇੱਕ ਜੁੱਟ ਮੰਗ ਕੀਤੀ ਕਿ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਤਰੁੰਤ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਸ਼ਾਮਲ ਚ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਮੰਗਾ ਸਿੰਘ ਆਜ਼ਾਦ,ਪੰਜਾਬ ਸਟੂਡੈਂਟ ਯੂਨੀਅਨ ਦੇ ਸੁਖਪ੍ਰੀਤ ਕੌਰ ਢਿੱਲਵਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਭੁੱਟੀਵਾਲਾ,ਆਲ ਇੰਡੀਆ ਸਟੂਡੈਂਟਸ ਯੂਨੀਅਨ ਦੇ ਸੁਖਵਿੰਦਰ ਸਿੰਘ ਮਲੋਟ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਕਾਕਾ ਸਿੰਘ ਖੁੰਡੇ ਹਲਾਲ ਡੀਟੀਐਫ ਦੇ ਮਾ ਰਾਮ ਸਵਰਨ ਲੱਖੇਵਾਲੀ ਮਾ ਲਖਵੀਰ ਸਿੰਘ ਹਰੀਕੇ ਕਲਾਂ ਟੀ ਐਸ ਯੂ ਦੇ ਪੈਨਸ਼ਨਰ ਐਸੋਸ਼ੀਏਸ਼ਨ ਦੇ ਅਮਰਜੀਤਪਾਲ ਸ਼ਰਮਾ ਹਰੀਕੇ ਕਲਾਂ ਪੰਨਬੱਸ ਯੂਨੀਅਨ ਦੇ ਕਮਲ ਮੁਕਤਸਰ ਪੰਜਾਬ ਰੋਡਵੇਜ਼ ਦੇ ਗੁਰਪ੍ਰੀਤ ਸਿੰਘ ਮੁਕਤਸਰ ,ਟੀ ਐਸ ਯੂ ਦੇ ਆਗੂ ਗੁਰਾਂਦਿੱਤਾ ਸਿੰਘ ਝਬੇਲਵਾਲੀ ਜਲ ਸਪਲਾਈ ਸੈਨੀਟੇਸ਼ਨ ਠੇਕਾ ਮੁਲਾਜ਼ਮ ਸਘੰਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕਾਲਾ ਸਿੰਘ,ਆਦਿ ਵੱਡੀ ਗਿਣਤੀ ਕਿਸਾਨ ਮਜ਼ਦੂਰ ਮੁਲਾਜ਼ਮ ਔਰਤਾਂ ਸ਼ਾਮਲ ਸਨ।