← ਪਿਛੇ ਪਰਤੋ
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਕੀਤੀ ਭੇਂਟ
ਅਸ਼ੋਕ ਵਰਮਾ
ਬਠਿੰਡਾ, 28 ਮਾਰਚ 2025 : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੀ ਰਹਿਨੁਮਾਈ ਹੇਠ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਗੋਨਿਆਣਾ ਰੋਡ ’ਤੇ ਸਥਿਤ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ ਐਂਡ ਡੰਬ (ਵਿਸ਼ੇਸ਼ ਲੋੜਾਂ ਵਾਲੇ) ਸਕੂਲ ਨੂੰ 51 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ।ਇਹ ਰਾਸ਼ੀ ਜ਼ਿਲ੍ਹੇ ਅਧੀਨ ਪੈਂਦੇ ਗੋਨਿਆਣਾ ਮੰਡੀ ਦੇ ਵਸਨੀਕ ਸੁਬੋਧ ਅਗਰਵਾਲ ਪੁੱਤਰ ਸ਼੍ਰੀ ਹਰਬੰਸ ਅਗਰਵਾਲ ਨੇ ਭੇਂਟ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼੍ਰੀ ਸੁਬੋਧ ਅਗਰਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਰਾਸ਼ੀ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ ਐਂਡ ਡੰਬ ਦੇ ਬੱਚਿਆਂ ਦੀ ਭਲਾਈ ਲਈ ਵਰਤੀ ਜਾਵੇਗੀ।
Total Responses : 0