ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਸਿਖਿਆਰਥੀਆਂ ਨੂੰ ਕੀਤੀ ਸਰਟੀਫਿਕੇਟਾਂ ਦੀ ਵੰਡ
ਅਸ਼ੋਕ ਵਰਮਾ
ਬਠਿੰਡਾ, 28 ਮਾਰਚ 2025 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਦੀ ਯੋਗ ਅਗਵਾਈ ਵਿਚ ਚੱਲ ਰਹੇ ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ ਦੇ ਅਧੀਨ ਰੋਜ ਮੈਰੀ ਐਜੂਕੇਸ਼ਨਲ ਟਰੱਸਟ ਬੱਲੂਆਣਾ ਦੇ ਟਰੇਂਡ ਸਿਖਿਆਰਥੀਆਂ ਨੂੰ ਜ਼ਿਲ੍ਹਾ ਪ੍ਰੀਸਦ ਦੇ ਮੀਟਿੰਗ ਹਾਲ ਵਿੱਚ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਖਿਆਰਥੀਆਂ ਵਲੋਂ ਪ੍ਰਾਪਤ ਕੀਤੀ ਗਈ ਹੁਨਰ ਟ੍ਰੇਨਿੰਗ ਦੇ ਬਾਰੇ ਉਨ੍ਹਾਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਿਖਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਨਰ ਦੀ ਟ੍ਰੇਨਿੰਗ ਦੇ ਤਹਿਤ ਹੋਣ ਵਾਲੀ ਪਲੇਸਮੈਂਟ ਦੌਰਾਨ ਚੰਗਾ ਪਰਫ਼ਾਰਮ ਕਰਨ ਦੀ ਜ਼ਰੂਰਤ ਹੈ ਤਾਂ ਜੋ ਉਹ ਬਿਹਤਰ ਭਵਿੱਖ ਦੀ ਸਿਰਜਣਾ ਕਰ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਪਲੇਸਮੇਂਟ ਦੌਰਾਨ ਉਨ੍ਹਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਕਿਸੇ ਸਮੇਂ ਵੀ ਜਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਬਠਿੰਡਾ ਨਾਲ ਸੰਪਰਕ ਕਰ ਸਕਦੇ ਹਨI