ਬਠਿੰਡਾ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ ਤਹਿਤ ਲਾਇਸੰਸ ਰੱਦ
ਅਸ਼ੋਕ ਵਰਮਾ
ਬਠਿੰਡਾ, 28 ਮਾਰਚ 2025 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ ਲਾਇਸੰਸ ਰੱਦ ਕੀਤੇ ਗਏ ਹਨ।
ਹੁਕਮ ਅਨੁਸਾਰ ਐਮਐਸ ਯੂਨੀਵੀਜ਼ਾ ਕੰਨਸਲਟੈਂਟਸ ਕਰਾਉਨ ਟਾਵਰ, 100 ਫੁੱਟੀ ਰੋਡ ਬਠਿੰਡਾ ਦੇ ਨਾਮ ਤੇ ਸ਼੍ਰੀ ਹਰਦੀਪ ਸਿੰਘ ਪੁੱਤਰ ਸ਼੍ਰੀ ਜਸਵੰਤ ਸਿੰਘ ਵਾਸੀ ਮਕਾਨ ਨੰਬਰ 20051-ਸੀ ਗਲੀ ਨੰਬਰ 10 ਜੁਝਾਰ ਸਿੰਘ ਨਗਰ ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 83/ਸੀ.ਈ.ਏ./ਸੀ.ਸੀ ਮਿਤੀ 8-3-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 07-03-2024 ਤੱਕ ਸੀ।
ਇਸੇ ਤਰ੍ਹਾਂ ਐਮਐਸ ਹੰਬਰ ਸਕੂਲ ਆਫ ਇੰਗਲਿੰਸ਼, ਗਲੀ ਨੰਬਰ 6 ਅਜੀਤ ਰੋਡ ਬਠਿੰਡਾ ਦੇ ਨਾਮ ’ਤੇ ਸ਼੍ਰੀਮਤੀ ਜਗਮੀਤ ਕੌਰ ਪਤਨੀ ਸ਼੍ਰੀ ਬਲਰਾਜ ਸਿੰਘ ਵਾਸੀ ਪਿੰਡ ਘੁਮਿਆਰ ਖੇੜਾ ਤਹਿਸੀਲ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਆਈਲੈਟਸ ਇੰਸਟੀਚਿਊਟ ਅਤੇ ਕੰਸਲਟੈਂਸੀ ਦਾ ਲਾਇਸੰਸ ਨੰਬਰ 92/ਸੀ.ਈ.ਏ/ਸੀ.ਸੀ.3 ਮਿਤੀ 22-10-2019 ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 21-10-2024 ਤੱਕ ਸੀ।
ਹੁਕਮ ਅਨੁਸਾਰ ਐਮਐਸ ਮੈਪਲ ਆਈਲੈਟਸ ਅਕੈਡਮੀ ਐਸਸੀਓ ਨੰਬਰ 43-44 ਦੂਸਰਾ ਫਲੋਰ ਬੀਡੀਏ ਸ਼ਾਪਿੰਗ ਕੰਪੈਲਕਸ 100 ਫੁੱਟੀ ਰੋਡ ਨੇੜੇ ਪਾਵਰ ਹਾਊਸ ਰੋਡ ਚੌਂਕ ਬਠਿੰਡਾ ਦੇ ਨਾਮ ਤੇ ਸ੍ਰੀ ਰਾਜਪਾਲ ਸਿੰਘ ਪੁੱਤਰ ਸ੍ਰੀ ਬਲਦੇਵ ਸਿੰਘ ਵਾਸੀ ਹਾਊਸ ਨੰਬਰ 835 ਪਿੰਡ ਸਿਵੀਆਂ ਜ਼ਿਲ੍ਹਾ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਨੰਬਰ 90/ਸੀ.ਈ.ਏ/ਸੀ.ਸੀ.3 ਮਿਤੀ 28-03-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 27-03-2024 ਤੱਕ ਸੀ।
ਹੁਕਮ ਅਨੁਸਾਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਦੇ ਸੈਕਸ਼ਨ 5 ਦੇ ਨਿਯਮ 4 (4) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ-3 ਸਮੇਤ ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ ਪਰ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮਾਂ ਖਤਮ ਹੋਣ ਦੇ ਬਾਵਜੂਦ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਪੇਸ਼ ਨਹੀਂ ਕੀਤੀਆਂ। ਇਸ ਸਬੰਧ ਨੋਟਿਸ ਜਾਰੀ ਕੀਤੇ ਗਏ ਸਨ ਪ੍ਰੰਤੂ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾਵਾਂ ਨਹੀਂ ਭੇਜੀਆਂ।
ਇਸ ਤਰ੍ਹਾਂ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾ ਕੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇ ਕੇ ਪੰਜਾਬ ਟਰੈਵਲ ਪ੍ਰੋਫੈਸਨਲ ਰੈਗੂਲੇਸ਼ਨ ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਹੁਕਮ ਅਨੁਸਾਰ ਉਕਤ ਪ੍ਰਸਥਿਤੀਆਂ ਦੇ ਮੱਦੇਨਜ਼ਰ ਉਕਤ ਦਾ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸਨਲ ਰੈਗੂਲੇਸ਼ਨ ਦੇ ਸੈਕਸ਼ਨ 6(1) (ਈ) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਰਮ ਜਾਂ ਸ਼੍ਰੀ ਹਰਦੀਪ ਸਿੰਘ, ਸ਼੍ਰੀਮਤੀ ਜਗਮੀਤ ਕੌਰ, ਸ਼੍ਰੀ ਰਾਜਪਾਲ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦੇ ਜਿੰਮੇਵਾਰ ਹੋਣਗੇ।