ਪੁਲਿਸ ਵੱਲੋਂ ਭਗੌੜਾ ਮੁਲਜ਼ਮ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 28 ਮਾਰਚ 2025
ਪੁਲਸ ਕਮਿਸ਼ਨਰੇਟ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਇਨਵੈਸਟੀਗੇਸ਼ਨ ਲੁਧਿਆਣਾ ਅਤੇ ਰਜੇਸ਼ ਕੁਮਾਰ ਪੀ.ਪੀ.ਐਸ, ਸਹਾਇਕ ਕਮਿਸ਼ਨਰ ਪੁਲਿਸ, ਸਪੈਸ਼ਲ ਬਰਾਂਚ ਐਂਡ ਕ੍ਰੀਮੀਨਲ ਇੰਟੈਲੀਜੈਂਸ ਲੁਧਿਆਣਾ ਦੀ ਨਿਗਰਾਨੀ ਹੇਠ ਇੰਚਾਰਜ, ਪੀ.ਓ ਵਿੰਗ ਲੁਧਿਆਣਾ ਇੰਸਪੈਕਟਰ ਬਲਵਿੰਦਰ ਸਿੰਘ ਨੇ ਅੱਜ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।
ਅਦਾਲਤ ਵੱਲੋਂ ਭਗੌੜਾ ਕਰਾਰ ਕੀਤਾ ਦੋਸ਼ੀ ਮੰਗਤ ਸਿੰਘ ਉਰਫ ਮਿੰਟੂ ਪੁੱਤਰ ਸੁਦਾਗਰ ਸਿੰਘ ਵਾਸੀ ਗਲੀ ਨੰਬਰ 03, ਸੀੜਾ ਰੋਡ, ਮਿਹਰਬਾਨ ਨੂੰ ਦੁਰਗਾ ਕਾਲੋਨੀ, ਢੰਡਾਰੀ ਕਲਾਂ, ਲੁਧਿਆਣਾ ਤੋ ਗ੍ਰਿਫਤਾਰ ਕੀਤਾ । ਦੋਸ਼ੀ ਤੇ ਸਾਲ 2021 ਵਿੱਚ ਮੁਕੱਦਮਾ ਦਰਜ ਹੋਇਆ ਸੀ, ਅਤੇ ਜਿਸ ਵਿੱਚ ਦੋਸ਼ੀ ਅਦਾਲਤ ਵਿੱਚੋਂ ਤਰੀਕ ਪੇਸ਼ੀ ਤੇ ਨਾਂ ਜਾਣ ਕਰਕੇ ਭਗੌੜਾ ਚਲਦਾ ਆ ਰਿਹਾ ਸੀ। ਜਿਸ ਨੂੰ ਪੀ.ਓ ਵਿੰਗ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਭਾਲ ਕਰ ਕੇ ਗ੍ਰਿਫਤਾਰ ਕੀਤਾ ਗਿਆ ਅਤੇ ਅਗਲੀ ਕਾਰਵਾਈ ਕਰਨ ਸਬੰਧੀ ਥਾਣਾ ਡਵੀਜ਼ਨ ਨੰਬਰ 06 ਦੇ ਹਵਾਲੇ ਕੀਤਾ ਗਿਆ।