ਖੇਤੀਬਾੜੀ ਵਿਭਾਗ ਵੱਲੋਂ ਮੱਕੀ ਦੀ ਕਾਸ਼ਤ ਲਈ ਕੈਂਪ ਲਗਾਇਆ
ਰੋਹਿਤ ਗੁਪਤਾ
ਗੁਰਦਾਸਪੁਰ:29 ਮਾਰਚ 2025 ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਵਿਕਸਿਤ ਤਕਨੀਕਾਂ ਨੂੰ ਪਹੁੰਚਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਝੜੋਲ਼ੀ ਬਲਾਕ ਦੀਨਾਨਗਰ ਵਿਖੇ ਮੱਕੀ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਲਈ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕੀਤੀ । ਕੈਂਪ ਵਿੱਚ ਕਿਸਾਨਾਂ ਨੂੰ ਮੱਕੀ ਦੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਹਾੜੀ ਸਾਉਣੀ ਦੀਆਂ ਫਸਲਾਂ ਅਤੇ ਬੀਜ ਸਬੰਧੀ ਜਾਗਰੂਕ ਕੀਤਾ ਅਤੇ ਆਰਗੈਨਿਕ ਫ਼ਾਰਮਿੰਗ ਅਤੇ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿੱਚ ਬਲਾਕ ਖ਼ੇਤੀਬਾੜੀ ਅਫ਼ਸਰ ਡਾ.ਬਲਜਿੰਦਰ ਸਿੰਘ ,ਖੇਤੀਬਾੜੀ ਵਿਸਥਾਰ ਅਫ਼ਸਰ ਪ੍ਰਭਜੀਤ ਕੌਰ, ਖੇਤੀਬਾੜੀ ਵਿਸਥਾਰ ਅਫ਼ਸਰ ਸੁਦੇਸ ਸ਼ਰਮਾਂ ,ਗੁਰਪ੍ਰੀਤ ਕੌਰ ਖੇਤੀਬਾੜੀ ਵਿਸਥਾਰ ਅਫਸਰ , ਪਵਨ ਕੁਮਾਰ ਖੇਤੀਬਾੜੀ ਉਪ ਨਿਰੀਖਕ, ਏ.ਟੀ.ਐਮ ਅਮਿਤ ਕੁਮਾਰ ,ਏ,ਟੀ.ਐਮ ਗੁਰਪਿੰਦਰ ਸਿੰਘ ਅਤੇ ਵਰਿੰਦਰ ਸਿੰਘ,ਪਵਨਕੁਮਾਰ, ਮਹਿੰਦਰ ਸਿੰਘ ,ਅਮਰਜੀਤ ਸਿੰਘ ,ਰਮੇਸ਼ ਕੁਮਾਰ,ਸ਼ਿਵ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ,ਸਰਪੰਚਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਕਿਸਾਨਾਂ ਨੁੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਗਤੀਸ਼ੀਲ ਕਰਨ ਲਈ ਮਾਣਯੋਗ ਰਾਜਪਾਲ ਪੰਜਾਬ ,ਸ੍ਰੀ ਗੁਲਾਬ ਚੰਦ ਕਟਾਰੀਆ ਮਿਤੀ 3-4 ਅਪ੍ਰੈਲ ਨੂੰ ਡੇਰਾ ਬਾਬਾ ਨਾਨਕ ਆ ਰਹੇ ,ਜੋਂ ਨਸ਼ਿਆਂ ਵਿਰੁੱਧ ਕਢੀ ਜਾਣ ਵਾਲੀ ਪੈਦਲ ਰੈਲੀ ਦੀ ਅਗਵਾਈ ਕਰਨਗੇ। ਉਨਾਂ ਕਿਸਾਨਾਂ ਨੂੰ ਇਸ ਮੌਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ।ਉਨਾਂ ਕਿਹਾ ਕਿ ਕਿਸਾਨਾਂ ਤਕ ਨਵੀਨਤਮ ਖੇਤੀ ਤਕਨੀਕਾਂ ਪਹੁੰਚਾਉਣ ਦੇ ਮਕਸਦ ਨਾਲ ਹਰੇਕ ਸਰਕਲ ਵਿਚ ਬੁਧਵਾਰ ਅਤੇ ਸ਼ੁਕਰਵਾਰ ਨੁੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅਗਲੇ 2-3 ਮਹੀਨਿਆਂ ਸਮੂਹ 1222 ਪਿੰਡਾਂ ਵਿਚ ਕਿਸਾਨਾਂ ਤਕ ਪਹੁੰਚ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਮੀਟਿੰਗਾਂ ਵਿੱਚ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਤ ਕਿਸਮਾਂ ਦੀ ਹੀ ਬਿਜਾਈ ਕਰਨ , ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਿਸਾਨਾਂ ਨੂੰ ਨਸ਼ਿਆਂ ਦੇ ਮਨੁੱਖੀ ਜੀਵਨ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ, ਕਣਕ ਦਾ ਬੀਜ ਖੁਦ ਤਿਆਰ ਕਰਨ,ਕਣਕ ਅਤੇ ਹੋਰਨਾਂ ਫਸਲਾਂ ਵਿਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ, ਜੈਵਿਕ ਖੇਤੀ,ਸਵੈ ਮੰਡੀਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਸਾਉਣੀ ਦੌਰਾਨ 7000 ਹੈਕ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਵੇਗੀ
ਉਨਾਂ ਦੱਸਿਆ ਕਿ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ। ਉਨਾਂ ਕਿਹਾ ਕਿ ਆਉਂਦੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀਆਂ ਸਿਰਫ ਪ੍ਰਮਾਣਿਤ ਕਿਸਮਾਂ ਦੀ ਹੀ ਕਾਸ਼ਤ ਕਰਨੀ ਚਾਹੀਦੀ ਅਤੇ ਪੀ ਆਰ 126 ਕਿਸਮ ਦੀ ਲਵਾਈ ਕਿਸੇ ਵੀ ਹਾਲਤ ਵਿੱਚ15 ਜੁਲਾਈ ਤੋਂ ਬਾਅਦ ਲਵਾਈ ਨਹੀਂ ਕਰਨੀ ਚਾਹੀਦੀ। ਉਨਾਂ ਕਿਹਾ ਕਿ 15 ਜੁਲਾਈ ਤੋਂ ਬਾਅਦ ਪੀ ਆਰ 126 ਕਿਸਮ ਲਵਾਈ ਕਰਨ ਨਾਲ ਦਾਣਿਆਂ ਵਿਚ ਨਮੀਂ ਅਤੇ ਟੋਟਾ ਵਧਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਲੈ ਕੇ ਆਉਂਦੇ ਹਨ ਜਿੰਨਾ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ ,ਇਸ ਦੇ ਨਾਲ ਹੀ ਖੇਤੀ ਮਾਹਿਰ ਖੇਤਾਂ ਵਿਚ ਪਹੁੰਚ ਕੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕਰਦੇ ਹਨ ਤਾਂ ਜੋਂ ਕਿਸਾਨਾਂ ਦੀ ਖੇਤੀ ਸਮਗਰੀ ਵਿਕਰੇਤਾਵਾਂ ਤੇ ਨਿਰਭਰਤਾ ਘਟਾਈ ਜਾ ਸਕੇ।ਡਾਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿਸਾਨਾਂ ਨੂੰ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲੈਂਡ ਸੀਡਿੰਗ ਅਤੇ ਈ ਕੇ ਵਾਈ ਸੀ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾਂਦਾ ਹੈ । ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਇਸ ਵਾਰ ਝੋਨੇ ਦੀਆਂ ਗੈਰ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਨਾਂ ਕੀਤੀ ਜਾਵੇਗੀ ਤਾਂ ਜੋਂ ਮੰਡੀਆਂ ਵਿਚ ਹੁੰਦੀ ਖਜਲ ਖਰਾਬੀ ਤੋਂ ਬਚਿਆ ਜਾ ਸਕੇ। ਖ਼ੇਤੀਬਾੜੀ ਵਿਸਥਾਰ ਅਫ਼ਸਰ ਪ੍ਰਭਜੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਦਸਿਆ ਕਿ ਗਰਮੀ ਰੁੱਤ ਦੀ ਮੂੰਗੀ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਮੂੰਗੀ ਦਾ ਬੀਜ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ।ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਨਰੀਖਣ ਕਰਦੇ ਰਹਿਣ ਅਤੇ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਅਖੀਰ ਵਿਚ ਅਗਾਂਵਧੁ ਕਿਸਾਨ ਮੱਖਣ ਸਿੰਘ ਨੇ ਜੈਵਿਕ ਖੇਤੀ ਬਾਰੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ।